03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ

ਨਡਾਲਾ, 2 ਨਵੰਬਰ (ਰਘਬਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੀ ਚਡ਼੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਆਦੇਸ਼ਾਂ ਤਹਿਤ ਭਾਈ ਜੋਬਨਪ੍ਰੀਤ ਸਿੰਘ ਵੱਲੋਂ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਭਾਈ ਪਰਵਿੰਦਰ ਸਿੰਘ ਨੂੰ ਇਨਸਾਫ਼ ਮਿਲਣ ਅਤੇ ਪੰਜਾਬ ਦੀ ਨੌਜਵਾਨ ਪੀਡ਼੍ਹੀ ਦੀ ਚਡ਼੍ਹਦੀ ਕਲਾ, ਏਕਤਾ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ ਗਈ ।

ਅਜੀਤ ਡੈਸਕ 03-11-2026
ਨਡਾਲਾ, 2 ਨਵੰਬਰ (ਰਘਬਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੀ ਚਡ਼੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਆਦੇਸ਼ਾਂ ਤਹਿਤ ਭਾਈ ਜੋਬਨਪ੍ਰੀਤ ਸਿੰਘ ਵੱਲੋਂ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਭਾਈ ਪਰਵਿੰਦਰ ਸਿੰਘ ਨੂੰ ਇਨਸਾਫ਼ ਮਿਲਣ ਅਤੇ ਪੰਜਾਬ ਦੀ ਨੌਜਵਾਨ ਪੀਡ਼੍ਹੀ ਦੀ ਚਡ਼੍ਹਦੀ ਕਲਾ, ਏਕਤਾ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ ਗਈ । ਇਸ ਦੌਰਾਨ ਮੂਲ ਮੰਤਰ ਦੇ ਜਾਪ ਵੀ ਕੀਤੇ ਗਏ। ਇਸ ਮੌਕੇ ਮੈਨੇਜਰ ਭੁਪਿੰਦਰ ਸਿੰਘ, ਰੇਸ਼ਮ ਸਿੰਘ ਪੱਡਾ, ਹੈੱਡ ਗ੍ਰੰਥੀ ਬਲਜਿੰਦਰ ਸਿੰਘ, ਰਣਜੀਤ ਸਿੰਘ,ਜੋਬਨਪ੍ਰੀਤ ਸਿੰਘ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਨੇਕ ਸਿੰਘ,ਸੁਮਨਪ੍ਰੀਤ ਸਿੰਘ, ਅੰਮ੍ਰਿਤ ਪਾਲ ਸਿੰਘ, ਰਜਵੰਤ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਪਿੰਡ ਦਬੁਰਜੀ ’ਚ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਧਾਰਮਿਕ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।