04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਆਰ.ਸੀ.ਐਫ. ਵਿਖੇ ਚੱਲ ਰਹੇ ਦੀਵਾਲੀ ਮੇਲੇ ਦੌਰਾਨ ਗਾਇਕ ਹਰਿੰਦਰ ਸੰਧੂ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕਪੂਰਥਲਾ, 3 ਨਵੰਬਰ (ਸਡਾਨਾ)-ਰੇਲ ਕੋਚ ਫ਼ੈਕਟਰੀ ਦੇ ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ ਵਰਕਰ ਕਲੱਬ ਵਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ 32ਵੇਂ ਸਭਿਆਚਾਰਕ ਦੀਵਾਲੀ ਮੇਲੇ ਦੇ ਦੂਜੇ ਦਿਨ ਵੀ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਕਰ ਕਲੱਬ ਦੇ ਸਕੱਤਰ ਭਰਤ ਰਾਜ ਨੇ ਦੱਸਿਆ ਕਿ ਦੂਸਰੇ ਦਿਨ ਸਮਾਗਮ ਮੌਕੇ ਪ੍ਰਸਿੱਧ ਗਾਇਕ ਹਰਿੰਦਰ ਸੰਧੂ ਨੇ ਆਪਣੇ ਚਰਚਿਤ ਗੀਤਾਂ ਰਾਹੀਂ ਹਾਜਰਾਂ ਦਾ ਮਨ ਮੋਹਿਆ ਤੇ ਲੋਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।

ਅਜੀਤ ਡੈਸਕ 04-11-2026
ਕਪੂਰਥਲਾ, 3 ਨਵੰਬਰ (ਸਡਾਨਾ)-ਰੇਲ ਕੋਚ ਫ਼ੈਕਟਰੀ ਦੇ ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ ਵਰਕਰ ਕਲੱਬ ਵਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ 32ਵੇਂ ਸਭਿਆਚਾਰਕ ਦੀਵਾਲੀ ਮੇਲੇ ਦੇ ਦੂਜੇ ਦਿਨ ਵੀ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਕਰ ਕਲੱਬ ਦੇ ਸਕੱਤਰ ਭਰਤ ਰਾਜ ਨੇ ਦੱਸਿਆ ਕਿ ਦੂਸਰੇ ਦਿਨ ਸਮਾਗਮ ਮੌਕੇ ਪ੍ਰਸਿੱਧ ਗਾਇਕ ਹਰਿੰਦਰ ਸੰਧੂ ਨੇ ਆਪਣੇ ਚਰਚਿਤ ਗੀਤਾਂ ਰਾਹੀਂ ਹਾਜਰਾਂ ਦਾ ਮਨ ਮੋਹਿਆ ਤੇ ਲੋਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਇਸ ਮੌਕੇ ਜਿੱਥੇ ਦਰਸ਼ਕਾਂ ਨੇ ਗਾਇਕੀ ਦਾ ਆਨੰਦ ਮਾਣਿਆ, ਉੱਥੇ ਨਾਲ ਹੀ ਬੱਚਿਆਂ ਨੇ ਝੂਲਿਆਂ ਦਾ ਆਨੰਦ ਮਾਣਿਆ ਤੇ ਵੱਖ-ਵੱਖ ਖਾਣ ਪੀਣ ਵਾਲੇ ਸਟਾਲਾਂ ’ਤੇ ਵੀ ਲੋਕਾਂ ਦੀ ਭੀਡ਼ ਲੱਗੀ ਰਹੀ। ਪ੍ਰਬੰਧਕਾਂ ਨੇ ਦੱਸਿਆ ਕਿ 4 ਨਵੰਬਰ ਨੂੰ ਮੇਲੇ ਦੇ ਆਖ਼ਰੀ ਦਿਨ ਭੰਗਡ਼ਾ ਗਰੁੱਪ ਮੁੰਡੇ ਰੁਡ਼ਕੇ ਵਾਲੇ ਹਾਜ਼ਰਾਂ ਦਾ ਮਨੋਰੰਜਨ ਕਰਨਗੇ।
ਪਿਛਲੀ ਖ਼ਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਪਾਂਸ਼ਟਾ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਅਗਲੀ ਖ਼ਬਰ ਦੋ ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।