ਐਂਟੀ ਕੁਰੱਪਸ਼ਨ ਐਸੋਸੀਏਸ਼ਨ ਬੇਗੋਵਾਲ ਦੀ ਮੀਟਿੰਗ ਸਮਾਜ ਸੇਵੀ ਗਤੀਵਿਧੀਆਂ ਤੇ ਸ਼ਹਿਰ ਦੀਆਂ ਮੁਸ਼ਕਲਾਂ ਸੰਬੰਧੀ ਕੀਤਾ ਵਚਾਰ-ਵਟਾਂਦਰਾ
ਬੇਗੋਵਾਲ, 3 ਨਵੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਗਤੀਵਿਧੀਆਂ ਨੂੰ ਮੱਦੇਨਜ਼ਰ ਰੱਖਦਿਆਂ ਐਂਟੀਕੁਰੱਪਸ਼ਨ ਐਸੋਸੀਏਸ਼ਨ ਬੇਗੋਵਾਲ ਦੀ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੋਤ ਸਿੰਘ ਜੱਜ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਮੂਹ ਮੈਂਬਰਾਂ ਨੇ ਮੀਟਿੰਗ ’ਚ ਸ਼ਮੂਲੀਅਤ ਕਰਦਿਆਂ ਸਮਾਜ ਸੇਵਾ ਨਾਲ ਜੁਡ਼ੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।
ਅਜੀਤ ਡੈਸਕ
04-11-2026