04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਵਿਖੇ ਮਨਾਇਆ ਵਿਸ਼ਵ ਏਕਤਾ ਦਿਵਸ

ਕਾਲਾ ਸੰਘਿਆਂ, 3 ਨਵੰਬਰ (ਸੰਘਾ)-ਸਥਾਨਕ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਵਿਖੇ ਐਨ. ਐਸ.

ਅਜੀਤ ਡੈਸਕ 04-11-2026
ਕਾਲਾ ਸੰਘਿਆਂ, 3 ਨਵੰਬਰ (ਸੰਘਾ)-ਸਥਾਨਕ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਵਿਖੇ ਐਨ.ਐਸ.ਐਸ ਤੇ ਰੈੱਡ ਰਿਬਨ ਵਿਭਾਗ ਵਲੋਂ ਪ੍ਰਿੰਸੀਪਲ ਬਲਜਿੰਦਰ ਕੌਰ ਸਚਦੇਵਾ ਦੀ ਅਗਵਾਈ ਹੇਠ ਵਿਸ਼ਵ ਏਕਤਾ ਦਿਵਸ ਸਬੰਧੀ ਲੈਕਚਰ ਕਰਵਾਇਆ ਗਿਆ। ਇਸ ਮੌਕੇ ’ਤੇ ਬਲਜਿੰਦਰ ਕੌਰ ਸਚਦੇਵਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਹੋਇਆਂ ਕਿਹਾ ਕਿ ਇਹ ਦਿਵਸ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਸਮੁੱਚੇ ਸਮਾਜ ਨੂੰ ਵਡਮੁੱਲੀ ਦੇਣ ਨਾਲ ਸੰਬੰਧਿਤ ਹੈ। ਉਨ੍ਹਾਂ ਨੇ ਸਰਬ ਸਾਂਝੀਵਾਲਤਾ, ਏਕਤਾ ਤੇ ਅਖੰਡਤਾ ਦੇ ਸੰਦੇਸ਼ ਦਿੰਦੇ ਹੋਏ ਸਮੁੱਚੀ ਮਨੁੱਖਤਾ ਨੂੰ ਏਕਤਾ ਬਣਾਏ ਰੱਖਣ ਲਈ ਪ੍ਰੇਰਿਆ। ਉਨ੍ਹਾਂ ਨੇ ਬਿਨ੍ਹਾਂ ਕਿਸੇ ਭੇਦਭਾਵ ਜਾਂ ਜਾਤੀਵਾਦ ਦੇ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਆਂਤਰਿਕ ਸੁਰੱਖਿਆ ਵਿਚ ਆਪਣੇ ਯੋਗਦਾਨ ਪਾਉਣ ਲਈ ਪ੍ਰੇਰਿਆ ਹੈ। ਇਸ ਮੌਕੇ ਡਾ. ਕੁਲਵਿੰਦਰ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਸਰਦਾਰ ਵੱਲਭ ਭਾਈ ਪਟੇਲ ਜੀ ਦੁਆਰਾ ਕੀਤੇ ਸਮਾਜਿਕ ਕੰਮਾਂ ਨੂੰ ਦੇਸ਼ ਅੱਜ ਵੀ ਯਾਦ ਕਰਦਾ ਹੈ। ਇਸ ਮੌਕੇ ’ਤੇ ਵਿਦਿਆਰਥੀਆਂ ਨੇ ਸਰਦਾਰ ਵੱਲਭ ਭਾਈ ਪਟੇਲ ਵਲੋਂ ਕੀਤੇ ਕੰਮਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦਾ ਪ੍ਰਣ ਲੈਂਦੇ ਹੋਏ ਕਿਹਾ ਕਿ ਅਸੀਂ ਦੇਸ਼ ਦੀ ਏਕਤਾ ਤੇ ਆਂਤਰਿਕ ਸੁਰੱਖਿਆ ਵਿਚ ਆਪਣੀ ਸੱਚੀ ਭਾਵਨਾ ਨਾਲ ਕਰਾਂਗੇ। ਇਸ ਮੌਕੇ ਕਾਲਜ ਪ੍ਰਿੰਸੀਪਲ ਬਲਜਿੰਦਰ ਕੌਰ ਸੱਚਦੇਵਾ, ਐਨ.ਐਸ.ਐਸ ਤੇ ਰੈੱਡ ਰਿਬਨ ਇੰਚਾਰਜ ਡਾ. ਕੁਲਵਿੰਦਰ ਕੌਰ, ਮੈਡਮ ਰਜਨੀ, ਸੂਜਨ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਡੱਲਾ ਰੋਡ ’ਤੇ ਸਥਿਤ ਰਾਮਾ ਕ੍ਰਿਸ਼ਨਾ ਰਾਈਸ ਮਿੱਲ ’ਚ ਚੋਰੀ-ਚੋਰ 40-45 ਬੋਰੀਆਂ ਝੋਨਾ ਲੈ ਕੇ ਫ਼ਰਾਰ ਪੁਲਿਸ ਨੂੰ ਪਹਿਲਾਂ... ਅਗਲੀ ਖ਼ਬਰ ਐਲਪਾਈਨ ਪਬਲਿਕ ਹਾਈ ਸਕੂਲ ਨੇ ਕੈਨੇਡਾ ਦੇ ਓਨਟਾਰੀਓ ਸਿੱਖਿਆ ਪ੍ਰੋਗਰਾਮ ਨਾਲ ਕੀਤੀ ਸਾਂਝ ਇਸ ਸਾਂਝ ਨਾਲ ਵਿਦਿਆਰਥੀਆਂ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।