ਬਾਬਾ ਅਮਰੀਕ ਸਿੰਘ ਖੁਖਰੈਣ ਨੂੰ ਸਦਮਾ-ਵੱਡੇ ਭਰਾ ਦਾ ਦਿਹਾਂਤ
ਭੰਡਾਲ ਬੇਟ, 3 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਡੇਰਾ ਭਾਈ ਹਰਜੀ ਸਾਹਿਬ ਖੁਖਰੈਣ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਬਲਵਿੰਦਰ ਸਿੰਘ ਸੰਧੂ ਅਚਾਨਕ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੇ। ਬਲਵਿੰਦਰ ਸਿੰਘ ਸੰਧੂ ਦੇ ਅਚਾਨਕ ਅਕਾਲ ਚਲਾਣੇ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਭਰ ਵਿਚ ਸੋਗ ਦੀ ਲਹਿਰ ਦੌਡ਼ ਗਈ।
ਭੰਡਾਲ ਬੇਟ, 3 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਡੇਰਾ ਭਾਈ ਹਰਜੀ ਸਾਹਿਬ ਖੁਖਰੈਣ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਬਲਵਿੰਦਰ ਸਿੰਘ ਸੰਧੂ ਅਚਾਨਕ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੇ। ਬਲਵਿੰਦਰ ਸਿੰਘ ਸੰਧੂ ਦੇ ਅਚਾਨਕ ਅਕਾਲ ਚਲਾਣੇ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਭਰ ਵਿਚ ਸੋਗ ਦੀ ਲਹਿਰ ਦੌਡ਼ ਗਈ। ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪਿੰਡ ਖੁਖਰੈਣ ਦੇ ਸ਼ਮਸ਼ਾਨ ਘਾਟ ਵਿਖੇ ਪੂਰੀਆਂ ਧਾਰਮਿਕ ਰੀਤਾਂ ਅਨੁਸਾਰ ਕੀਤਾ ਗਿਆ। ਇਸ ਦੁਖਦਾਈ ਮੌਕੇ ’ਤੇ ਵੱਖ-ਵੱਖ ਧਾਰਮਿਕ ਸੰਪਰਦਾਵਾਂ ਦੇ ਸੰਤ-ਮਹਾਂਪੁਰਸ਼, ਰਾਜਨੀਤਿਕ , ਸਮਾਜਿਕ ਅਤੇ ਇਲਾਕੇ ਦੇ ਪੰਚ, ਸਰਪੰਚ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਸ਼ਾਮਲ ਹੋਏ। ਹਾਜ਼ਰ ਸ਼ਖ਼ਸੀਅਤਾਂ ਨੇ ਸੰਤ ਬਾਬਾ ਅਮਰੀਕ ਸਿੰਘ ਤੇ ਸਮੁੱਚੇ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਿੱਛਡ਼ੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ ਦੀ ਅਰਦਾਸ ਕੀਤੀ। ਪਰਿਵਾਰ ਵਲੋਂ ਜਾਣਕਾਰੀ ਦਿੰਦਿਆਂ ਸੰਤ ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਸਵਰਗੀ ਬਲਵਿੰਦਰ ਸਿੰਘ ਸੰਧੂ ਨਮਿਤ ਰੱਖੇ ਗਏ ਸਹਿਜ ਪਾਠ ਦੇ ਭੋਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 11 ਨਵੰਬਰ ਨੂੰ ਹੋਵੇਗਾ। ਇਸ ਦੁੱਖ ਦੀ ਘਡ਼ੀ ਵਿਚ ਸੰਤ ਬਾਬਾ ਲੀਡਰ ਸਿੰਘ ਜੀ, ਮਹੰਤ ਮਹਾਤਮਾ ਮੁਨੀ ਖੈਡ਼ਾ ਬੇਟ, ਸੰਤ ਬਾਬਾ ਸ਼ਮਸ਼ੇਰ ਸਿੰਘ ਨਰਾਇਣਸਰ ਵਾਲੇ ਤੇ ਬਾਬਾ ਜਗਜੀਤ ਸਿੰਘ ਧਾਲੀਵਾਲ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।