04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰੋਜ਼ਗਾਰ ਵਿਭਾਗ ਨੇ ਲਗਾਏ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਖੇਤਰਾਂ ’ਚ ਵਿਸ਼ੇਸ਼ ਰੋਜ਼ਗਾਰ ਕੈਂਪ

ਕਪੂਰਥਲਾ, 3 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 04-11-2026
ਕਪੂਰਥਲਾ, 3 ਨਵੰਬਰ (ਵਿ.ਪ੍ਰ.)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਪੂਰਥਲਾ ਸਬ ਡਵੀਜ਼ਨ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਪਿੰਡ ਡੈਣਵਿੰਡ, ਹਮੀਰਾ, ਡੋਗਰਾਂਵਾਲ, ਬੂਟਾਂ, ਨਵਾਂ ਪਿੰਡ ਭੱਠੇ, ਖੁਖਰੈਣ ਤੇ ਮੁਹੱਲਾ ਸ਼ਹਿਰੀਆਂ ਕਪੂਰਥਲਾ ਵਿਚ ਰੋਜ਼ਗਾਰ ਵਿਭਾਗ ਵਲੋਂ ਵਿਸ਼ੇਸ਼ ਰੋਜ਼ਗਾਰ ਕੈਂਪ ਲਗਾਏ ਗਏ, ਜਿਸ ਵਿਚ ਰੋਜ਼ਗਾਰ ਵਿਭਾਗ ਦੇ ਬਲਾਕ ਮਿਸ਼ਨ ਮੈਨੇਜਰ ਪ੍ਰਾਂਸ਼ੁਲ ਸ਼ਰਮਾ ਨੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿਹਾ ਕਿ ਸਰਕਾਰੀ ਸਕੀਮਾਂ ਤਹਿਤ ਉਹ ਕਰਜ਼ੇ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ। ਕੈਂਪ ਵਿਚ ਪਹੁੰਚੇ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਉਨ੍ਹਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਰੋਜ਼ਗਾਰ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ। ਕੈਂਪ ਵਿਚ ਉਚੇਚੇ ਤੌਰ ’ਤੇ ਸ਼ਾਮਲ ਹੋਏ ਡੀ.ਐਸ.ਪੀ. ਭੁਲੱਥ ਸੁਖਪਾਲ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਰਾਹ ਅਪਣਾਉਣ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਉਦਯੋਗ ਵਿਭਾਗ ਦੀ ਪ੍ਰਤੀਨਿਧ ਰੂਪਮ ਬਜਾਜ ਨੇ ਨੌਜਵਾਨਾਂ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤੇ ਸਵੈ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਕਰਵਾਇਆ।
ਪਿਛਲੀ ਖ਼ਬਰ ਤਿੰਨ ਰੋਜ਼ਾ ਸਾਲਾਨਾ ਸੱਭਿਆਚਾਰਕ ਮੇਲਾ 17 ਤੋਂ ਅਗਲੀ ਖ਼ਬਰ ਬਾਬਾ ਅਮਰੀਕ ਸਿੰਘ ਖੁਖਰੈਣ ਨੂੰ ਸਦਮਾ-ਵੱਡੇ ਭਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।