ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਵਿਭਾਗ ਵਲੋਂ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ, 8 ਸੈਂਪਲ ਭਰੇ
ਫਗਵਾਡ਼ਾ, 4 ਨਵੰਬਰ (ਹਰਜੋਤ ਸਿੰਘ ਚਾਨਾ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਸੁਰੱਖਿਆ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਵਿਭਾਗ ਵਲੋਂ ਫਗਵਾਡ਼ਾ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ’ਚ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਦੌਰਾਨ ਪਨੀਰ ਤੇ ਵਰਕ ਲੱਗੀਆਂ ਮਠਿਆਈਆਂ ਸਮੇਤ ਵੱਖ-ਵੱਖ ਖਾਧ ਪਦਾਰਥਾਂ ਦੇ ਕੁੱਲ 8 ਸੈਂਪਲ ਭਰੇ ਗਏ।
ਅਜੀਤ ਡੈਸਕ
05-11-2026