05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਲੋਕ ਬਿਨਾਂ ਕਿਸੇ ਡਰ ਦੇ ਆਪਣੇ ਤਿਉਹਾਰ ਖ਼ੁਸ਼ੀ ਨਾਲ ਮਨਾਉਣ-ਥਾਣਾ ਮੁਖੀ ਜਸਦੀਪ ਸਿੰਘ

ਢਿਲਵਾਂ, 4 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਤਿਉਹਾਰਾਂ ਦੇ ਮੱਦੇਨਜ਼ਰ ਢਿਲਵਾਂ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ। ਢਿਲਵਾਂ ਕਸਬੇ ਤੇ ਆਸ-ਪਾਸ ਦੇ ਪਿੰਡਾਂ ’ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਵਲੋਂ ਚੌਕਸੀ ਵਰਤੀ ਜਾ ਰਹੀ ਹੈ।

ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ। 05-11-2026
ਢਿਲਵਾਂ, 4 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਤਿਉਹਾਰਾਂ ਦੇ ਮੱਦੇਨਜ਼ਰ ਢਿਲਵਾਂ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ। ਢਿਲਵਾਂ ਕਸਬੇ ਤੇ ਆਸ-ਪਾਸ ਦੇ ਪਿੰਡਾਂ ’ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਵਲੋਂ ਚੌਕਸੀ ਵਰਤੀ ਜਾ ਰਹੀ ਹੈ। ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਗੱਲਬਾਤ ਕਰਦੇ ਹੋਏ ਥਾਣਾ ਮੁਖੀ ਜਸਦੀਪ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਢਿਲਵਾਂ ਤੇ ਆਸ-ਪਾਸ ਦੇ ਪਿੰਡਾਂ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਪੁਲਿਸ ਵਲੋਂ ਇਲਾਕੇ ਦੀਆਂ ਵੱਖ-ਵੱਖ ਥਾਵਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਕਾਬੂ ਪਾਇਆ ਜਾ ਸਕੇ ਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਬਿਨ੍ਹਾਂ ਕਿਸੇ ਡਰ ਦੇ ਆਪਣੇ ਤਿਉਹਾਰ ਖ਼ੁਸ਼ੀ ਨਾਲ ਮਨਾ ਸਕਣ, ਉਨ੍ਹਾਂ ਕਿਹਾ ਕਿ ਤਿਉਹਾਰਾਂ ਦੌਰਾਨ ਬਾਜ਼ਾਰਾਂ ਤੇ ਜਨਤਕ ਥਾਵਾਂ ’ਤੇ ਲੋਕਾਂ ਦੀ ਆਵਾਜਾਈ ਵਧ ਜਾਂਦੀ ਹੈ। ਇਸ ਲਈ ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਪੁਲਿਸ ਵਲੋਂ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਸੂਚਿਤ ਕਰਨ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਥਾਣਾ ਮੁਖੀ ਜਸਦੀਪ ਸਿੰਘ ਨੇ ਕਿਹਾ ਕਿ ਤਿਉਹਾਰ ਸਾਡੇ ਸਮਾਜ ਵਿਚ ਆਪਸੀ ਭਾਈਚਾਰੇ, ਪਿਆਰ ਤੇ ਸਾਂਝ ਦਾ ਸੰਦੇਸ਼ ਦਿੰਦੇ ਹਨ । ਇਸ ਲਈ ਸਾਰੇ ਲੋਕਾਂ ਨੂੰ ਮਿਲ-ਜੁਲ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ।
ਪਿਛਲੀ ਖ਼ਬਰ ਕੋਈ ਵੀ ਕਿਸਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਏ-ਗੁਰਦਿਆਲ ਸਿੰਘ ਅਗਲੀ ਖ਼ਬਰ ਪਟਾਕਿਆਂ ਦੀ ਵਿਕਰੀ ਨਿਰਧਾਰਿਤ ਥਾਂ ’ਤੇ ਹੀ ਕਰਨ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਹੋਵੇਗੀ-ਐੱਸ.ਐੱਚ.ਓ. ਭੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।