05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਸੁਖਦੇਵ ਸਿੰਘ ਨਾਨਕਪੁਰ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

ਕਪੂਰਥਲਾ, 4 ਨਵੰਬਰ (ਅਮਰਜੀਤ ਕੋਮਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੀ. ਏ.

ਅਜੀਤ ਡੈਸਕ 05-11-2026
ਕਪੂਰਥਲਾ, 4 ਨਵੰਬਰ (ਅਮਰਜੀਤ ਕੋਮਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੀ.ਏ.ਸੀ. ਦੇ ਮੈਂਬਰ ਤੇ ਯੂਥ ਅਕਾਲੀ ਦਲ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਪੇ੍ਰਨਾ ਨਾਲ ਭਾਜਪਾ ਦੇ ਸੂਬਾਈ ਦਫ਼ਤਰ ਚੰਡੀਗਡ਼੍ਹ ਵਿਚ ਭਾਜਪਾ ਦੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ। ਸੁਖਦੇਵ ਸਿੰਘ ਨਾਨਕਪੁਰ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਭਾਜਪਾ ਦੇ ਸੂਬਾਈ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੇ ਲੋਕ ਭਲਾਈ ਨੀਤੀਆਂ ਤੇ ਵਿਚਾਰ ਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸਬੰਧਿਤ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਇਸੇ ਦੌਰਾਨ ਹੀ ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਉਹ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਤੇ ਪਾਰਟੀ ਪ੍ਰੋਗਰਾਮਾਂ ਨੂੰ ਦੇਖਦਿਆਂ ਉਹ ਭਾਜਪਾ ਵਿਚ ਸ਼ਾਮਲ ਹੋਏ ਹਨ ਤੇ ਹੁਣ ਪਾਰਟੀ ਵਲੋਂ ਜਿਹਡ਼ੀ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਜਾਵੇਗੀ। ਉਹ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਇਮਾਨਦਾਰੀ ਨਾਲ ਕੰਮ ਕਰਨਗੇ ਤਾਂ ਜੋ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਰੁਨਦੀਪ ਸਿੰਘ ਸੈਦਪੁਰ, ਮੀਤ ਪ੍ਰਧਾਨ ਸਿਮਰਪ੍ਰੀਤ ਸਿੰਘ ਮੋਮੀ, ਬਲਾਕ ਸੰਮਤੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਹਰਿੰਦਰ ਸਿੰਘ ਖਿੰਡਾ, ਸੀਨੀਅਰ ਕਾਂਗਰਸ ਆਗੂ ਨੀਰਜ ਕਪੂਰ, ਸੀਨੀਅਰ ਕਾਂਗਰਸ ਆਗੂ ਸੰਜੀਵ ਕਪੂਰ, ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਆਗੂ ਗੁਰਮੇਲ ਸਿੰਘ ਮੁੱਤੀ, ਕਰਨੈਲ ਸਿੰਘ ਨੱਢਾ, ਕਮਲਨੈਣ ਸਿੰਘ ਸੰਨੀ, ਕਾਂਗਰਸੀ ਆਗੂ ਮਹਿੰਦਰ ਰੂਬੀ, ਰਜੀਵ ਜੁਨੇਜਾ, ਕਿਸਾਨ ਆਗੂ ਹਰਮਿੰਦਰ ਸਿੰਘ ਭਵਾਨੀਪੁਰ ਵੀ ਸ਼ਾਮਲ ਹੋਏ। ਇਨ੍ਹਾਂ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਜਨਰਲ ਸਕੱਤਰ ਮਨੂ ਧੀਰ ਤੇ ਭਾਜਪਾ ਦੇ ਮੰਡਲ -2 ਜਨਰਲ ਸਕੱਤਰ ਸੰਜੀਵ ਖੰਨਾ ਤੇ ਹੋਰ ਆਗੂਆਂ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਤੇ ਪਾਰਟੀ ਵਿਚ ਪੂਰਾ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ’ਚ ਚੋਰਾਂ ਦੇ ਹੌਂਸਲੇ ਬੁਲੰਦ ਅਗਲੀ ਖ਼ਬਰ ਕੋਈ ਵੀ ਕਿਸਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਏ-ਗੁਰਦਿਆਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।