ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਕਰਵਾਇਆ ਹਫ਼ਤਾਵਾਰੀ ਸਤਿਸੰਗ
ਕਪੂਰਥਲਾ, 4 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਦਿਵਿਯਾ ਜਯੋਤੀ ਜਾਗ੍ਰਿਤੀ ਸੰਸਥਾਨ ਦੀ ਕਪੂਰਥਲਾ ਇਕਾਈ ਵਲੋਂ ਹਫ਼ਤਾਵਾਰੀ ਸਤਿਸੰਗ ਕਰਵਾਇਆ ਗਿਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸਾਧਵੀ ਭਾਰਤੀ ਨੇ ਕਿਹਾ ਕਿ ਮਨੁੱਖੀ ਜਨਮ ਵੱਡੇ ਭਾਗਾਂ ਨਾਲ ਪ੍ਰਾਪਤ ਹੁੰਦਾ ਹੈ ਤੇ ਸਾਡੇ ਧਰਮ ਗ੍ਰੰਥ ਕਹਿੰਦੇ ਹਨ ਕਿ ਜੀਵ ਚੁਰਾਸੀ ਲੱਖ ਜਨਮਾਂ ਦੀ ਦੁਖਦਾਈ ਕਰਕੇ ਮਨੁੱਖਾ ਜਨਮ ਲੈਂਦਾ ਹੈ ਤੇ ਇਹ ਜਨਮ ਆਤਮਾ ਲਈ ਮੁਕਤੀ ਪ੍ਰਾਪਤ ਕਰਨ ਦਾ ਸਾਧਨ ਹੈ।
ਅਜੀਤ ਡੈਸਕ
05-11-2026