ਸਰਕਾਰੀ ਐਲੀਮੈਂਟਰੀ ਸਕੂਲ ਭੰਡਾਲ ਦੋਨਾ ’ਚ ਨਵੇਂ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ
ਕਪੂਰਥਲਾ, 4 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਬਲਾਕ-1 ਕਪੂਰਥਲਾ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਭੰਡਾਲ ਦੋਨਾ ’ਚ 9. 55 ਲੱਖ ਰੁਪਏ ਦੀ ਲਾਗਤ ਨਾਲ ਬਣੇ ਐਡੀਸ਼ਨਲ ਕਲਾਸ ਰੂਮ ਜਿਸਨੂੰ ਆਰਟ ਰੂਮ ਬਣਾਇਆ ਗਿਆ ਹੈ, ਦਾ ਮੁੱਖ ਮਹਿਮਾਨ ਗੁਰਮੇਲ ਸਿੰਘ ਸਿੱਧਵਾਂ ਦੋਨਾਂ ਪ੍ਰਧਾਨ ਦਿਹਾਤੀ ਆਮ ਆਦਮੀ ਪਾਰਟੀ ਕਪੂਰਥਲਾ ਨੇ ਉਦਘਾਟਨ ਕੀਤਾ।
ਕਪੂਰਥਲਾ, 4 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਬਲਾਕ-1 ਕਪੂਰਥਲਾ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਭੰਡਾਲ ਦੋਨਾ ’ਚ 9.55 ਲੱਖ ਰੁਪਏ ਦੀ ਲਾਗਤ ਨਾਲ ਬਣੇ ਐਡੀਸ਼ਨਲ ਕਲਾਸ ਰੂਮ ਜਿਸਨੂੰ ਆਰਟ ਰੂਮ ਬਣਾਇਆ ਗਿਆ ਹੈ, ਦਾ ਮੁੱਖ ਮਹਿਮਾਨ ਗੁਰਮੇਲ ਸਿੰਘ ਸਿੱਧਵਾਂ ਦੋਨਾਂ ਪ੍ਰਧਾਨ ਦਿਹਾਤੀ ਆਮ ਆਦਮੀ ਪਾਰਟੀ ਕਪੂਰਥਲਾ ਨੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਰਾਜ ਦੌਰਾਨ ਸਿੱਖਿਆ ਖੇਤਰ ਵਿਚ ਵਰਨਣਯੋਗ ਕਾਰਜ ਕੀਤੇ ਹਨ ਜਿਸ ਨਾਲ ਸਕੂਲਾਂ ਦੀ ਕਾਇਆ ਕਲਪ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਕੂਲਾਂ ’ਚ ਪਡ਼੍ਹਦੇ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਉਨ੍ਹਾਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਸਕੂਲ ਮੁਖੀ ਮੁਨੱਜਾ ਇਰਸ਼ਾਦ ਨੇ ਮੁੱਖ ਮਹਿਮਾਨ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਜੀ ਆਇਆ ਕਿਹਾ। ਉਪਰੰਤ ਉਨ੍ਹਾਂ ਸਕੂਲ ਦੀ ਵਿੱਦਿਅਕ ਤੇ ਹੋਰ ਖੇਤਰਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਸਬੰਧੀ ਰਿਪੋਰਟ ਪਡ਼੍ਹੀ। ਸਮਾਗਮ ਦੌਰਾਨ ਗੁਰਮੇਲ ਸਿੰਘ ਸਿੱਧਵਾਂ ਦੋਨਾਂ ਸੈਂਟਰ ਹੈੱਡ ਟੀਚਰ ਸਰਬਜੀਤ ਕੌਰ ਸਿੱਧਵਾਂ ਦੋਨਾਂ ਤੇ ਸੈਂਟਰ ਹੈੱਡ ਟੀਚਰ ਭਾਣੋਲੰਗਾ ਸੰਤੋਖ ਸਿੰਘ ਮੱਲੀ ਸਟੇਟ ਐਵਾਰਡੀ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਪੰਚ ਸਤਪਾਲ ਸਿੰਘ, ਰਘਬੀਰ ਸਿੰਘ, ਕਿਰਪਾਲ ਸਿੰਘ, ਇਕਬਾਲ ਮੁਹੰਮਦ, ਮਲਕੀਤ ਸਿੰਘ ਗਿੱਲ, ਰਣਜੀਤ ਸਿੰਘ ਭੰਡਾਲ, ਸੈਂਟਰ ਹੈੱਡ ਟੀਚਰ ਜੈਮਲ ਸਿੰਘ ਸ਼ੇਖੂਪੁਰ, ਸੈਂਟਰ ਹੈੱਡ ਟੀਚਰ ਨੀਰੂ ਬਾਲਾ ਬਲੇਰਖਾਨਪੁਰ, ਅਧਿਆਪਕ ਅਸ਼ਵਨੀ ਕੁਮਾਰ, ਪੰਜ ਰਖਬੀਰ ਸਿੰਘ, ਬਲਜਿੰਦਰ ਸਿੰਘ, ਮੋਨਿਕਾ ਚੌਧਰੀ, ਸੰਦੀਪ ਕੁਮਾਰ, ਅਸ਼ਵਨੀ ਗਰੋਵਰ, ਕਮਲਦੀਪ ਬਾਵਾ, ਸੁਖਜੀਤ ਸਿੰਘ ਆਦਿ ਹਾਜ਼ਰ ਸਨ।