06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਬੱਡੀ ਟੂਰਨਾਮੈਂਟ ਆਪਸੀ ਭਾਈਚਾਰੇ, ਅਨੁਸ਼ਾਸਨ ਤੇ ਖੇਡ ਭਾਵਨਾ ਨੂੰ ਵਧਾਉਂਦੇ ਹਨ-ਆਹਲੀ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲੇ ਦੀ ਯਾਦ ’ਚ ਕਰਵਾਇਆ ਕਬੱਡੀ ਕੱਪ

ਸੁਲਤਾਨਪੁਰ ਲੋਧੀ, 5 ਨਵੰਬਰ (ਨਰੇਸ਼ ਹੈਪੀ)-ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲੇ ਗੁਰਦੁਆਰਾ ਸਾਹਿਬ ਪਿੰਡ ਤੋਤੀ ਵਿਖੇ ਸੰਤ ਬਾਬਾ ਤੁਲਸੀ ਦਾਸ ਜੀ ਦੀ ਯਾਦ ’ਚ ਆਯੋਜਿਤ ਕੀਤੇ ਗਏ ਖੇਡ ਟੂਰਨਾਮੈਂਟ ਦੌਰਾਨ ਸ਼੍ਰੋਮਣੀ ਅਕਾਲੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕਰਦਿਆਂ ਪ੍ਰਬੰਧਕ ਕਮੇਟੀ ਨੂੰ 11 ਹਜ਼ਾਰ ਰੁਪਏ ਭੇਟ ਕੀਤੇ। ਇਸ ਮੌਕੇ ’ਤੇ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਮਹਿੰਦਰ ਸਿੰਘ, ਬਾਬਾ ਸੁਖਦੇਵ ਸਿੰਘ, ਮੰਗਾ ਸਿੰਘ, ਗੁਰਦਿਆਲ ਸਿੰਘ, ਹੈੱਡ ਗ੍ਰੰਥੀ ਮੋਹਰ ਸਿੰਘ, ਹੈੱਡ ਗ੍ਰੰਥੀ ਮਹਿੰਗਾ ਸਿੰਘ, ਸੈਕਟਰੀ ਜੀਤ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਆਦਿ ਵਲੋਂ ਅਕਾਲੀ ਆਗੂ ਆਹਲੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਅਜੀਤ ਡੈਸਕ 06-11-2026
ਸੁਲਤਾਨਪੁਰ ਲੋਧੀ, 5 ਨਵੰਬਰ (ਨਰੇਸ਼ ਹੈਪੀ)-ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲੇ ਗੁਰਦੁਆਰਾ ਸਾਹਿਬ ਪਿੰਡ ਤੋਤੀ ਵਿਖੇ ਸੰਤ ਬਾਬਾ ਤੁਲਸੀ ਦਾਸ ਜੀ ਦੀ ਯਾਦ ’ਚ ਆਯੋਜਿਤ ਕੀਤੇ ਗਏ ਖੇਡ ਟੂਰਨਾਮੈਂਟ ਦੌਰਾਨ ਸ਼੍ਰੋਮਣੀ ਅਕਾਲੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕਰਦਿਆਂ ਪ੍ਰਬੰਧਕ ਕਮੇਟੀ ਨੂੰ 11 ਹਜ਼ਾਰ ਰੁਪਏ ਭੇਟ ਕੀਤੇ। ਇਸ ਮੌਕੇ ’ਤੇ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਮਹਿੰਦਰ ਸਿੰਘ, ਬਾਬਾ ਸੁਖਦੇਵ ਸਿੰਘ, ਮੰਗਾ ਸਿੰਘ, ਗੁਰਦਿਆਲ ਸਿੰਘ, ਹੈੱਡ ਗ੍ਰੰਥੀ ਮੋਹਰ ਸਿੰਘ, ਹੈੱਡ ਗ੍ਰੰਥੀ ਮਹਿੰਗਾ ਸਿੰਘ, ਸੈਕਟਰੀ ਜੀਤ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਆਦਿ ਵਲੋਂ ਅਕਾਲੀ ਆਗੂ ਆਹਲੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂ ਆਹਲੀ ਨੇ ਕਿਹਾ ਕਿ ਕਬੱਡੀ ਵਰਗੀਆਂ ਦੇਸੀ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਸਿਹਤਮੰਦ, ਮਾਨਸਿਕ ਤੌਰ ਤੇ ਮਜ਼ਬੂਤ ਅਤੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪ੍ਰਬੰਧਕ ਕਮੇਟੀ ਵਲੋਂ ਕਰਨਜੀਤ ਸਿੰਘ ਆਹਲੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਰੋਕਣ ਕਾਰਨ ਕਿਸਾਨਾਂ ਅਤੇ ਆਡ਼੍ਹਤੀਆਂ ’ਚ ਚਿੰਤਾ ਵਿਧਾਇਕ ਧਾਲੀਵਾਲ ਨੇ ਨਵੀਂ ਦਾਣਾ ਮੰਡੀ ਪ... ਅਗਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਬਾਵਾ ਲਾਲਵਾਨੀ ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।