ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਇੰਟਰ ਹਾਊਸ ਮੁਕਾਬਲਾ
ਸੁਲਤਾਨਪੁਰ ਲੋਧੀ, 5 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਪ੍ਰਤੀ ਰੁਚੀ, ਕਲਪਨਾਸ਼ੀਲਤਾ ਤੇ ਸਿਰਜਣਾਤਮਿਕ ਲੇਖਣੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇੰਟਰ ਹਾਊਸ ਕ੍ਰੀਏਟਿਵ ਸਟੋਰੀ ਬਿਲਡਿੰਗ ਮੁਕਾਬਲਾ ਕਰਵਾਇਆ ਗਿਆ।
ਸੁਲਤਾਨਪੁਰ ਲੋਧੀ, 5 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਪ੍ਰਤੀ ਰੁਚੀ, ਕਲਪਨਾਸ਼ੀਲਤਾ ਤੇ ਸਿਰਜਣਾਤਮਿਕ ਲੇਖਣੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇੰਟਰ ਹਾਊਸ ਕ੍ਰੀਏਟਿਵ ਸਟੋਰੀ ਬਿਲਡਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਵਿਸ਼ਾ ਸਾਇੰਸ, ਫਿਕਸ਼ਨ, ਮਿਸਟਰੀ ਅਤੇ ਐਡਵੈਂਚਰ ’ਤੇ ਆਧਾਰਿਤ ਸੀ। ਮੁਕਾਬਲੇ ਦੌਰਾਨ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਬਡ਼ੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ’ਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਜਾ ਸਥਾਨ ਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਹਾਊਸਾਂ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ.ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਅਤੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਵਲੋਂ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਭਾਸ਼ਾਈ ਕੁਸ਼ਲਤਾ, ਆਤਮ-ਵਿਸ਼ਵਾਸ, ਕਲਪਨਾਸ਼ੀਲਤਾ ਅਤੇ ਨਵੇਂ ਵਿਚਾਰਾਂ ਨੂੰ ਰਚਨਾਤਮਿਕ ਢੰਗ ਨਾਲ ਪੇਸ਼ ਕਰਨ ਦੀ ਸਮਰੱਥਾ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।