07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਹੱਕ ਮੰਗਦੇ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਕਰਨਾ ਮੰਦਭਾਗਾ -ਗੌਰਮਿੰਟ ਟੀਚਰਜ਼ ਯੂਨੀਅਨ

ਸੁਲਤਾਨਪੁਰ ਲੋਧੀ, 6 ਨਵੰਬਰ (ਪ. ਪ.

ਅਜੀਤ ਡੈਸਕ 07-11-2026
ਸੁਲਤਾਨਪੁਰ ਲੋਧੀ, 6 ਨਵੰਬਰ (ਪ.ਪ. ਰਾਹੀਂ)-ਗੌਰਮਿੰਟ ਟੀਚਰ ਯੂਨੀਅਨ ਨੇ ਅੱਜ ਆਪਣਾ ਹੱਕ ਮੰਗ ਰਹੇ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਗਏ ਤਸ਼ੱਦਦ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾ ਆਗੂ ਰਸ਼ਪਾਲ ਸਿੰਘ,ਪ੍ਰਦੀਪ ਸਿੰਘ ਘੁਮਾਣ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ ਕੇ ਡੀ, ਮਾਸਟਰ ਜੁਗਿੰਦਰ ਸਿੰਘ ਅਮਾਨੀਪੁਰ, ਬਲਜੀਤ ਸਿੰਘ ਟਿੱਬਾ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਮੌਜੂਦਾ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਸੀ। ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਦਾ ਵਾਅਦਾ ਵਫਾ ਨਹੀਂ ਹੋਇਆ। ਅੱਜ ਜਦੋਂ ਕੰਪਿਊਟਰ ਅਧਿਆਪਕ ਪੰਜਾਬ ਸਰਕਾਰ ਨੂੰ ਆਪਣਾ ਕੀਤਾ ਵਾਅਦਾ ਸ਼ਾਂਤਮਈ ਤਰੀਕੇ ਨਾਲ ਮੁੱਖ ਮੰਤਰੀ ਨਿਵਾਸ ਤੇ ਯਾਦ ਕਰਵਾਉਣ ਲਈ ਗਏ ਤਾਂ ਕੰਪਿਊਟਰ ਅਧਿਆਪਕਾਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਅੰਨ੍ਹੇਵਾਹ ਪਾਣੀ ਦੀਆਂ ਬੁਛਾਡ਼ਾਂ ਮਾਰੀਆਂ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਆਗੂਆਂ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ 10 ਫ਼ੀਸਦੀ ਡੀ ਏ ਅਤੇ ਪੁਰਾਣ ੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਭੱਜ ਗਈ ਹੈ।ਜਥੇਬੰਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਮੰਨਦੇ ਹੋਏ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰੇ। ਸਰਕਾਰ ਮੁਲਾਜ਼ਮਾਂ ਨਾਲ ਕੀਤੇ ਹਰ ਵਾਅਦੇ ਤੋਂ ਮੁਕਰੀ ਹੈ ਜਿਸ ਦਾ ਜਵਾਬ ਮੁਲਾਜ਼ਮ ਵਿਧਾਨ ਸਭਾ ਚੋਣਾਂ ਵਿਚ ਦੇਣਗੇ।
ਪਿਛਲੀ ਖ਼ਬਰ ਫਾਲਕਨ ਫਾਉਂਡੇਸ਼ਨ ਸਕੂਲ ’ਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸੌਂਦ ਬਿਲਡਿੰਗ ਮਟੀਰੀਅਲ ਸਟੋਰ ਠੱਟਾ ਨਵਾਂ ਵਲੋਂ ਸੈਨੇਟਰੀ, ਪੇਂਟ ਤੇ ਟਾਈਲਾਂ ਉੱਪਰ ਛੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।