07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ 2027 ’ਚ ‘ਪੰਥਕ ਸਰਕਾਰ’ ਬਣੇਗੀ- ਜਥੇਦਾਰ ਸ਼ਾਹਕੋਟ, ਜਥੇਦਾਰ ਲੋਹੀਆਂ ਦਲ ਦਾ ਯੂਥ ਕੇਡਰ ਨਿਭਾਏਗਾ ਅਹਿਮ ਭੂਮਿਕਾ - ਦਇਆ ਸਿੰਘ, ਪ੍ਰਿਤਪਾਲ

ਲੋਹੀਆਂ ਖਾਸ, 6 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 2027 ’ਚ ਪੰਜਾਬ ਅੰਦਰ ਪੰਥਕ ਸਰਕਾਰ ਬਣਾਏਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਜਥੇਦਾਰ ਸੁਲੱਖਣ ਸਿੰਘ ਸ਼ਾਹਕੋਟ ਤੇ ਲੋਹੀਆਂ ਖਾਸ (ਸ਼ਹਿਰੀ) ਦੇ ਪ੍ਰਧਾਨ ਜਥੇਦਾਰ ਗੁਰਦਿਆਲ ਸਿੰਘ ‘ਥਿੰਦ ਇੰਟਰਲੌਕ ਟਾਇਲ, ਲੋਹੀਆਂ ਵਾਲਿਆਂ’ ਵਲੋਂ ‘ਅਜੀਤ’ ਨਾਲ ਕੀਤਾ ਗਿਆ| ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅੱਕ ਚੁੱਕੇ ਹਨ।

ਅਜੀਤ ਡੈਸਕ 07-11-2026
ਲੋਹੀਆਂ ਖਾਸ, 6 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 2027 ’ਚ ਪੰਜਾਬ ਅੰਦਰ ਪੰਥਕ ਸਰਕਾਰ ਬਣਾਏਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਜਥੇਦਾਰ ਸੁਲੱਖਣ ਸਿੰਘ ਸ਼ਾਹਕੋਟ ਤੇ ਲੋਹੀਆਂ ਖਾਸ (ਸ਼ਹਿਰੀ) ਦੇ ਪ੍ਰਧਾਨ ਜਥੇਦਾਰ ਗੁਰਦਿਆਲ ਸਿੰਘ ‘ਥਿੰਦ ਇੰਟਰਲੌਕ ਟਾਇਲ, ਲੋਹੀਆਂ ਵਾਲਿਆਂ’ ਵਲੋਂ ‘ਅਜੀਤ’ ਨਾਲ ਕੀਤਾ ਗਿਆ| ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅੱਕ ਚੁੱਕੇ ਹਨ। ਉਨ੍ਹਾਂ ਬਾਦਲ ਦਲ, ਕਾਂਗਰਸ ਅਤੇ ‘ਆਪ’ ਦੇ ਸਿੱਖ ਵਿਰੋਧੀ ਫੈਸਲਿਆਂ ਤੋਂ ਸਬਕ ਸਿੱਖ ਲਿਆ ਹੈ, ਹੁਣ ਉਹ ਪੰਜਾਬ ’ਚ ਪੰਥਕ ਮੁੱਦਿਆਂ ਨੂੰ ਲੈ ਕੇ ਚਿੰਤਤ ਹਨ ਤੇ ਪੰਜਾਬ ’ਚ ਪੰਥਕ ਸਰਕਾਰ ਬਣਾਉਣ ਲਈ ਉਤਾਵਲੇ ਹਨ| ਇਸ ਸਬੰਧੀ ਅਮਰੀਕਾ ’ਚ ਵਸਦੇ ਨੌਜਵਾਨ ਪ੍ਰਿਤਪਾਲ ਸਿੰਘ ਗਿੱਦੜ ਪਿੰਡੀ ਦੇ ਪਿਤਾ ਦਇਆ ਸਿੰਘ ਗਿੱਦੜ ਪਿੰਡੀ ਨੇ ਦੱਸਿਆ ਕਿ ਦੇਸ਼ ਵਿਦੇਸ਼ ਅੰਦਰ ਹੁਣ ਨੌਜਵਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀਆਂ ਨੀਤੀਆਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ ਤੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਸਿੱਖ ਵਿਰੋਧੀ ਨੀਤੀਆਂ ਦੀ ਅਲੋਚਨਾ ਕਰਦੇ ਹੋਏ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਦੀ ਨਵੀਂ ਭਰਤੀ ਲਈ ਤਿਆਰ ਕਰ ਰਹੇ ਹਨ ਅਤੇ ਪੰਜਾਬ ਅੰਦਰ ‘ਪੰਥਕ ਸਰਕਾਰ’ ਬਣਾਉਣ ਲਈ ‘ਦਲ ਦਾ ਯੂਥ ਕੇਡਰ’ ਅਹਿਮ ਭੂਮਿਕਾ ਨਿਭਾਏਗਾ|
ਪਿਛਲੀ ਖ਼ਬਰ ਲਾਇਨਜ਼ ਕਲੱਬ ਆਦਮਪੁਰ ਵਲੋਂ 49ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 9 ਨੂੰ ਅਗਲੀ ਖ਼ਬਰ ਡੀ.ਏ.ਵੀ. ਕਾਲਜ ਨਕੋਦਰ ਵਿਖੇ ਮਨਾਈ ‘ਗਰੀਨ ਦੀਵਾਲੀ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।