ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਮਨਾਈ ਗ੍ਰੀਨ ਦੀਵਾਲੀ
ਸੁਲਤਾਨਪੁਰ ਲੋਧੀ, 7 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਗ੍ਰੀਨ ਦੀਵਾਲੀ ਦਾ ਤਿਉਹਾਰ ਬਡ਼ੇ ਉਤਸ਼ਾਹ ਨਾਲ ਮਨਾਇਆ ਗਿਆ।
ਸੁਲਤਾਨਪੁਰ ਲੋਧੀ, 7 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਗ੍ਰੀਨ ਦੀਵਾਲੀ ਦਾ ਤਿਉਹਾਰ ਬਡ਼ੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੇ.ਜੀ. ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਸਮਾਗਮ ਦਾ ਆਗਾਜ਼ ਵਿਸ਼ੇਸ਼ ਸਵੇਰ ਦੀ ਸਭਾ ਨਾਲ ਹੋਇਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਦੀਵਾਲੀ ਦੇ ਮਹੱਤਵ ਤੇ ਇਸ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਇਸ ਉਪਰੰਤ ਵਿਦਿਆਰਥੀਆਂ ਲਈ ਕਲਰਿੰਗ, ਪੇਪਰ ਟੀਅਰਿੰਗ, ਕਾਗ਼ਜ਼ ਦੇ ਦੀਵੇ ਬਣਾਉਣ, ਗ੍ਰੀਟਿੰਗ ਕਾਰਡ, ਵਾਲ ਹੈਂਗਿੰਗ ਅਤੇ ਕੈਂਡਲ ਸਟੈਂਡ ਤਿਆਰ ਕਰਨ ਵਰਗੀਆਂ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਇੰਟਰ-ਹਾਊਸ ਰੰਗੋਲੀ ਮੁਕਾਬਲਾ ਵੀ ਖਿੱਚ ਦਾ ਕੇਂਦਰ ਰਿਹਾ। ਰੰਗੋਲੀ ਮੁਕਾਬਲੇ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਜਾ ਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ, ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਤੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਦੀ ਸਿਰਜਣਾਤਮਿਕਤਾ ਅਤੇ ਉਤਸ਼ਾਹ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਪਰਹੇਜ਼ ਕਰਨ ਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਦੀ ਸਿਰਜਣਾ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੁਨੇਹਾ ਦਿੱਤਾ।