11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮਨੀ ਪਹਿਲਵਾਨ ਦੇ ਕਤਲ ਦੇ ਮਾਮਲੇ ਸਬੰਧੀ 7 ਵਿਰੁੱਧ ਕੇਸ ਦਰਜ-ਅਜੇ ਤੱਕ ਨਹੀਂ ਹੋਈ ਕੋਈ ਗ੍ਰਿਫ਼ਤਾਰ

ਕਪੂਰਥਲਾ, 10 ਨਵੰਬਰ (ਸਡਾਨਾ)-ਬੀਤੀ ਰਾਤ ਮੁਹੱਲਾ ਮਹਿਤਾਬਗਡ਼੍ਹ ਵਿਖੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਭਾਵੇਂ ਥਾਣਾ ਸਿਟੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤਹਿਤ 7 ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ, ਪਰ 24 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੇ ਹੱਥ ਖ਼ਾਲੀ ਹਨ ਤੇ ਅਜੇ ਤੱਕ ਕਿਸੇ ਵੀ ਹਮਲਾਵਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਜ਼ਿਕਰਯੋਗ ਹੈ ਕਿ ਬੀਤੀ ਰਾਤ ਮੁਹੱਲਾ ਮਹਿਤਾਬਗਡ਼੍ਹ ਵਿਖੇ ਪਟਾਕੇ ਚਲਾਉਣ ਸਮੇਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਦੂਸਰੀ ਧਿਰ ’ਤੇ ਹਮਲਾ ਕਰਕੇ ਗੋਲੀ ਚਲਾ ਦਿੱਤੀ, ਜਿਸ ਕਾਰਨ 27 ਸਾਲਾ ਨੌਜਵਾਨ ਪਹਿਲਵਾਨ ਮਨੀ ਦੇ ਗੋਲੀ ਲੱਗਣ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।

ਅਜੀਤ ਡੈਸਕ 11-11-2026
ਕਪੂਰਥਲਾ, 10 ਨਵੰਬਰ (ਸਡਾਨਾ)-ਬੀਤੀ ਰਾਤ ਮੁਹੱਲਾ ਮਹਿਤਾਬਗਡ਼੍ਹ ਵਿਖੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਭਾਵੇਂ ਥਾਣਾ ਸਿਟੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤਹਿਤ 7 ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ, ਪਰ 24 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੇ ਹੱਥ ਖ਼ਾਲੀ ਹਨ ਤੇ ਅਜੇ ਤੱਕ ਕਿਸੇ ਵੀ ਹਮਲਾਵਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਜ਼ਿਕਰਯੋਗ ਹੈ ਕਿ ਬੀਤੀ ਰਾਤ ਮੁਹੱਲਾ ਮਹਿਤਾਬਗਡ਼੍ਹ ਵਿਖੇ ਪਟਾਕੇ ਚਲਾਉਣ ਸਮੇਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਦੂਸਰੀ ਧਿਰ ’ਤੇ ਹਮਲਾ ਕਰਕੇ ਗੋਲੀ ਚਲਾ ਦਿੱਤੀ, ਜਿਸ ਕਾਰਨ 27 ਸਾਲਾ ਨੌਜਵਾਨ ਪਹਿਲਵਾਨ ਮਨੀ ਦੇ ਗੋਲੀ ਲੱਗਣ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵਲੋਂ ਹਮਲਾਵਰਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਪੋਸਟਮਾਰਟਮ ਨਹੀਂ ਕਰਵਾਇਆ ਗਿਆ ਤੇ ਉਹ ਮੰਗ ਕਰ ਰਹੇ ਹਨ ਕਿ ਹਮਲਾਵਰਾਂ ਦੀ ਗ੍ਰਿਫ਼ਤਾਰੀ ਉਪਰੰਤ ਹੀ ਉਹ ਆਪਣੇ ਲਡ਼ਕੇ ਮਨੀ ਪਹਿਲਵਾਨ ਦਾ ਅੰਤਿਮ ਸਸਕਾਰ ਕਰਨਗੇ, ਜਦਕਿ ਦੂਸਰੀ ਪਾਸੇ ਥਾਣਾ ਸਿਟੀ ਮੁਖੀ ਨੇ ਕਿਹਾ ਕਿ ਲਿਖਤੀ ਕੰਮ ਵਿਚ ਕੁੱਝ ਦੇਰੀ ਹੋਣ ਕਾਰਨ ਅੱਜ ਪੋਸਟਮਾਰਟਮ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਚੱਕ ਕੋਟਲਾ ਦੇ ਸਾਬਕਾ ਸਰਪੰਚ ਦੀ ਸਡ਼ਕ ਹਾਦਸੇ ’ਚ ਮੌਤ ਅਗਲੀ ਖ਼ਬਰ ਸ਼ੇਖ ਹਸੀਨਾ ਦੀ ਸੰਭਾਵਿਤ ਵਾਪਸੀ ਨੂੰ ਲੈ ਕੇ ਬੰਗਲਾਦੇਸ਼ ’ਚ ਹਿੰਸਾ, ਇੱਕ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।