ਸਾਬਕਾ ਸਰਪੰਚ ਗੁਰਦੀਪ ਕੌਰ ਮੰਡਕੁੱਲਾ ਨਮਿਤ ਪਾਠ ਦਾ ਭੋਗ ਕੱਲ੍ਹ
ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜਣਗੇ
ਬੇਗੋਵਾਲ, 10 ਨਵੰਬਰ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਸੀਨੀਅਰ ਰਾਜਸੀ ਆਗੂ ਤੇ ਸਮਾਜ ਸੇਵੀ ਮਾਸਟਰ ਬਲਕਾਰ ਸਿੰਘ ਮੰਡਕੁੱਲਾ ਦੀ ਧਰਮ ਪਤਨੀ ਸੇਵਾ ਮੁਕਤ ਹੈੱਡ ਟੀਚਰ ਤੇ ਸਾਬਕਾ ਸਰਪੰਚ ਗੁਰਦੀਪ ਕੌਰ ਮੰਡਕੁੱਲਾ, ਜਿਨ੍ਹਾਂ ਦਾ ਬੀਤੇ ਦਿਨ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ਆਖੰਡ ਪਾਠ ਸਾਹਿਬ ਜੀ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ 12 ਨਵੰਬਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਮੰਡਕੁੱਲਾ ਵਿਖੇ ਹੋਵੇਗੀ। ਜਾਣਕਾਰੀ ਦਿੰਦਿਆਂ ਮਾਸਟਰ ਬਲਕਾਰ ਸਿੰਘ ਮੰਡਕੁੱਲਾ ਨੇ ਦੱਸਿਆ ਕਿ ਸਾਬਕਾ ਸਰਪੰਚ ਗੁਰਦੀਪ ਕੌਰ ਦੀ ਅੰਤਿਮ ਅਰਦਾਸ ਮੌਕੇ ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਸੁਰਿੰਦਰ ਸਿੰਘ ਤੇ ਭਾਈ ਨਛੱਤਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਸ਼ੇਸ਼ ਤੌਰ ’ਤੇ ਪੁੱਜਣਗੇ, ਜੋ ਕਥਾ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋਡ਼ਨਗੇ ਤੇ ਸਵ.
ਬੇਗੋਵਾਲ, 10 ਨਵੰਬਰ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਸੀਨੀਅਰ ਰਾਜਸੀ ਆਗੂ ਤੇ ਸਮਾਜ ਸੇਵੀ ਮਾਸਟਰ ਬਲਕਾਰ ਸਿੰਘ ਮੰਡਕੁੱਲਾ ਦੀ ਧਰਮ ਪਤਨੀ ਸੇਵਾ ਮੁਕਤ ਹੈੱਡ ਟੀਚਰ ਤੇ ਸਾਬਕਾ ਸਰਪੰਚ ਗੁਰਦੀਪ ਕੌਰ ਮੰਡਕੁੱਲਾ, ਜਿਨ੍ਹਾਂ ਦਾ ਬੀਤੇ ਦਿਨ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ਆਖੰਡ ਪਾਠ ਸਾਹਿਬ ਜੀ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ 12 ਨਵੰਬਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਮੰਡਕੁੱਲਾ ਵਿਖੇ ਹੋਵੇਗੀ। ਜਾਣਕਾਰੀ ਦਿੰਦਿਆਂ ਮਾਸਟਰ ਬਲਕਾਰ ਸਿੰਘ ਮੰਡਕੁੱਲਾ ਨੇ ਦੱਸਿਆ ਕਿ ਸਾਬਕਾ ਸਰਪੰਚ ਗੁਰਦੀਪ ਕੌਰ ਦੀ ਅੰਤਿਮ ਅਰਦਾਸ ਮੌਕੇ ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਸੁਰਿੰਦਰ ਸਿੰਘ ਤੇ ਭਾਈ ਨਛੱਤਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਸ਼ੇਸ਼ ਤੌਰ ’ਤੇ ਪੁੱਜਣਗੇ, ਜੋ ਕਥਾ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋਡ਼ਨਗੇ ਤੇ ਸਵ. ਗੁਰਦੀਪ ਕੌਰ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ। ਸ਼ਰਧਾਂਜਲੀ ਸਮਾਗਮ ਮੌਕੇ ਭੁਲੱਥ ਹਲਕੇ ਦੀਆਂ ਪ੍ਰਮੁੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਪੁੱਜ ਕੇ ਸਵ. ਗੁਰਦੀਪ ਕੌਰ ਸਾਬਕਾ ਸਰਪੰਚ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ।