ਭੁਲੱਥ ’ਚ ਛੱਠ ਪੂਜਾ ਸੰਬੰਧੀ ਪ੍ਰਬੰਧਕਾਂ ਵਲੋਂ ਤਿਆਰੀਆਂ ਮੁਕੰਮਲ
ਭੁਲੱਥ, 10 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਵੇਈਂ ਘਾਟ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਛੱਠ ਪੂਜਾ ਦਾ ਤਿਉਹਾਰ ਮਨਾਉਣ ਸਬੰਧੀ ਪ੍ਰਬੰਧਕਾਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਠੇਕੇਦਾਰ ਅਬਦੇਸ਼ ਕੁਮਾਰ ਯਾਦਵ ਤੇ ਵੇਈਂ ਘਾਟ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ 15 ਤੇ 16 ਨਵੰਬਰ ਨੂੰ ਵੇਈਂ ਘਾਟ ’ਤੇ ਛੱਠ ਪੂਜਾ ਸੰਗਤਾਂ ਵੱਲੋਂ ਧੂਮ ਧਾਮ ਨਾਲ ਕਰਵਾਈ ਜਾ ਰਹੀ ਹੈ।
ਅਜੀਤ ਡੈਸਕ
11-11-2026