10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਦੁਸਾਂਝ ਕਲਾਂ ’ਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਦੁਸਾਂਝ ਕਲਾਂ, 10 ਨਵੰਬਰ (ਰਾਮ ਪ੍ਰਕਾਸ਼ ਟੋਨੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਅੰਦਰਲੀ ਆਬਾਦੀ ਮਾਤਾ ਕਲਸਾਂ ਦਰਵਾਜ਼ਾ ਪਿੰਡ ਦੁਸਾਂਝ ਕਲਾਂ ਵਲੋਂ ਪਿੰਡ ਵਾਸੀਆਂ ਤੇ ਐਨ. ਆਰ.

ਅਜੀਤ ਡੈਸਕ 11-11-2026
ਦੁਸਾਂਝ ਕਲਾਂ, 10 ਨਵੰਬਰ (ਰਾਮ ਪ੍ਰਕਾਸ਼ ਟੋਨੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਅੰਦਰਲੀ ਆਬਾਦੀ ਮਾਤਾ ਕਲਸਾਂ ਦਰਵਾਜ਼ਾ ਪਿੰਡ ਦੁਸਾਂਝ ਕਲਾਂ ਵਲੋਂ ਪਿੰਡ ਵਾਸੀਆਂ ਤੇ ਐਨ. ਆਰ. ਆਈਜ਼ ਵੀਰਾਂ ਦੇ ਸਹਿਯੋਗ ਨਾਲ ਕੀਰਤਨੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਮਨਦੀਪ ਸਿੰਘ ਦੇ ਕੀਰਤਨੀਏ ਜਥੇ ਨੇ ਆਈਆਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੀ ਬਾਣੀ ਨਾਲ ਜੋੜਿਆ। ਇਸ ਮੌਕੇ ਪਿੰਡ ਦੀਆਂ ਬੱਚੀਆਂ ਨੂੰ ਖੇਡਾਂ ’ਚ ਪੰਜਾਬ ਪੱਧਰ ’ਤੇ ਮੱਲਾਂ ਮਾਰਨ ਕਰਕੇ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ। ਕੀਰਤਨ ਦਰਬਾਰ ਵਿਚ ਸਹਿਯੋਗ ਦੇਣ ਵਾਲੇ ਦਾਨੀ ਸੱਜਣਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਪ੍ਰਧਾਨ ਮੱਖਣ ਰਾਮ, ਸੈਕਟਰੀ ਮਨੋਹਰ ਲਾਲ, ਖਜ਼ਾਨਚੀ ਸੋਮ ਨਾਥ, ਸਰਪੰਚ ਨਿਰਮਲ ਕੁਮਾਰ, ਸਤ ਪਾਲ ਸੱਤੀ, ਸੁਰਜੀਤ ਰਾਮ, ਸਰਬਜੀਤ, ਹਰਮੇਸ਼ ਲਾਲ ਵਿਰਦੀ, ਸੁਰਿੰਦਰ ਪਾਲ ਛਿੰਦੀ, ਜਸਪਾਲ ਭੁੱਟਾ, ਰਣਜੀਤ ਅਸਟ੍ਰੇਲੀਆ,ਬਲਵੀਰ ਰਾਮ, ਮੱਖਣ ਸਿੰਘ ਪਾਠੀ ਅਤੇ ਹੋਰ ਪਤਵੰਤੇ ਸੱਜਣਾਂ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਦਾ ਟੀਚਾ ਇਕ ਵਾਰ ਫਿਰ ਪੰਜਾਬ ਨੂੰ ਮਜ਼ਬੂਤ, ਖ਼ੁਸ਼ਹਾਲ ਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ-ਸੰਨੀ ਬੈਂਸ ਅਗਲੀ ਖ਼ਬਰ ਮਲਸੀਆਂ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਲਾਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।