13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਗਤ ਰਵਿਦਾਸ ਜੀ ਦੇ ਪ੍ਰਗਟ ਦਿਹਾਡ਼ੇ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਸੁਲਤਾਨਪੁਰ ਲੋਧੀ, 12 ਨਵੰਬਰ (ਨਰੇਸ਼ ਹੈਪੀ)- ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸੀਨੀਅਰ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਸਮੁੱਚੇ ਸਿੱਖ ਜਗਤ ਵਲੋਂ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਦੇ 650 ਸਾਲਾ ਆਗਮਨ ਦਿਹਾਡ਼ੇ (ਸ਼ਤਾਬਦੀ) ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 14 ਨਵੰਬਰ 2026, ਦਿਨ ਸਨਿਚਰਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੇ ਦੀਵਾਨ ਹਾਲ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸ਼੍ਰੋਮਣੀ ਕਮੇਟੀ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਮਹਾਨ ਸ਼ਤਾਬਦੀ ਸਮਾਗਮ ਵਿਚ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ।

ਅਜੀਤ ਡੈਸਕ 13-11-2026
ਸੁਲਤਾਨਪੁਰ ਲੋਧੀ, 12 ਨਵੰਬਰ (ਨਰੇਸ਼ ਹੈਪੀ)- ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸੀਨੀਅਰ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਸਮੁੱਚੇ ਸਿੱਖ ਜਗਤ ਵਲੋਂ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਦੇ 650 ਸਾਲਾ ਆਗਮਨ ਦਿਹਾਡ਼ੇ (ਸ਼ਤਾਬਦੀ) ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 14 ਨਵੰਬਰ 2026, ਦਿਨ ਸਨਿਚਰਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੇ ਦੀਵਾਨ ਹਾਲ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸ਼੍ਰੋਮਣੀ ਕਮੇਟੀ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਮਹਾਨ ਸ਼ਤਾਬਦੀ ਸਮਾਗਮ ਵਿਚ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼ਾਹੀ ਪਕਵਾਨਾਂ ਦੇ ਲੰਗਰ ਅਤੁੱਟ ਲਗਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਕਲਿਆਣ, ਜਥੇਦਾਰ ਡੋਗਰਾਂਵਾਲ, ਬੀਬੀ ਰੂਹੀ ਨੇ ਸੰਗਤਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਇਤਿਹਾਸਕ ਸ਼ਤਾਬਦੀ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਭਗਤ ਰਵਿਦਾਸ ਜੀ ਦੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪ੍ਰਣ ਕਰਨ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਭਾਈ ਹਰਜੀਤ ਸਿੰਘ ਪ੍ਰਚਾਰਕ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਚੈਂਚਲ ਸਿੰਘ ਐਡੀਸ਼ਨਲ ਮੈਨੇਜਰ, ਗਿਆਨੀ ਹਰਜਿੰਦਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ, ਸਰਵਣ ਸਿੰਘ ਨਿਗਰਾਨ, ਜਸਵਿੰਦਰ ਸਿੰਘ ਰਿਕਾਰਡ ਕੀਪਰ, ਸੁਖਵਿੰਦਰ ਸਿੰਘ ਕੌਡ਼ਾ ਖ਼ਜ਼ਾਨਚੀ, ਜਰਨੈਲ ਸਿੰਘ ਭੁੱਲਰ ਅਕਾਊਂਟੈਂਟ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਈ.ਟੀ.ਸੀ. ਮਿਸ਼ਨ ਤੇ ਬੰਧਨ ਕੋਨਨਗਰ ਸੰਸਥਾ ਵਲੋਂ ਲੋਡ਼ਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਅਗਲੀ ਖ਼ਬਰ ਨਡਾਲਾ ’ਚ ਐਮ.ਪੀ. ਮੈਡੀਕਲ ਦੇ ਮਾਲਕ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।