13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਆਈ.ਟੀ.ਸੀ. ਮਿਸ਼ਨ ਤੇ ਬੰਧਨ ਕੋਨਨਗਰ ਸੰਸਥਾ ਵਲੋਂ ਲੋਡ਼ਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਕਪੂਰਥਲਾ, 12 ਨਵੰਬਰ (ਸਡਾਨਾ)-ਆਈ. ਟੀ.

ਅਜੀਤ ਡੈਸਕ 13-11-2026
ਕਪੂਰਥਲਾ, 12 ਨਵੰਬਰ (ਸਡਾਨਾ)-ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ੍ਹ ਅਤੇ ਬੰਧਨ ਕੋਨਨਗਰ ਸੰਸਥਾ ਵਲੋਂ ਲੋਡ਼ਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤਕਸੀਮ ਕੀਤੀਆਂ ਗਈਆਂ। ਸਮਾਗਮ ਮੌਕੇ ਬੀ.ਡੀ.ਪੀ.ਓ. ਸ਼ਮਸ਼ੇਰ ਸਿੰਘ, ਆਈ.ਟੀ.ਸੀ. ਤੋਂ ਮੈਡਮ ਜਯਾਨਸ਼ੀ ਅਤੇ ਬੰਧਨ ਬੈਂਕ ਦੇ ਮੈਨੇਜਰ ਦੀਪਕ ਰਾਣਾ ਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਹਾਜ਼ਰ ਸਨ। ਇਸ ਮੌਕੇ 40 ਤੋਂ ਵੱਧ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਹੋਰ ਜ਼ਰੂਰਤ ਦਾ ਸਮਾਨ ਭੇਟ ਕੀਤਾ ਗਿਆ। ਬੀ.ਡੀ.ਪੀ.ਓ. ਸ਼ਮਸ਼ੇਰ ਸਿੰਘ ਨੇ ਆਈ.ਟੀ.ਸੀ. ਤੇ ਬੰਧਨ ਬੈਂਕ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਡ਼ਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੇ ਕੇ ਰੁਜ਼ਗਾਰ ਦੇ ਸਮਰੱਥ ਬਣਾਉਣਾ ਇਕ ਚੰਗਾ ਉਪਰਾਲਾ ਹੈ।
ਪਿਛਲੀ ਖ਼ਬਰ ਸਾਬਕਾ ਸਰਪੰਚ ਗੁਰਦੀਪ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਅਗਲੀ ਖ਼ਬਰ ਭਗਤ ਰਵਿਦਾਸ ਜੀ ਦੇ ਪ੍ਰਗਟ ਦਿਹਾਡ਼ੇ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।