13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਿੰਡ ਭਗਵਾਨਪੁਰ ਵਿਖੇ ਛੇਵਾਂ ਮਹਾਨ ਗੁਰਮਤਿ ਸਮਾਗਮ ਕੱਲ੍ਹ

ਭੁਲੱਥ, 12 ਨਵੰਬਰ (ਮਨਜੀਤ ਸਿੰਘ ਰਤਨ)- ਇੱਥੋਂ ਨਜ਼ਦੀਕੀ ਪਿੰਡ ਭਗਵਾਨਪੁਰ ਵਿਖੇ ਸਮੂਹ ਸਾਧ ਸੰਗਤ ਤੇ ਐਨ. ਆਰ.

ਅਜੀਤ ਡੈਸਕ 13-11-2026
ਭੁਲੱਥ, 12 ਨਵੰਬਰ (ਮਨਜੀਤ ਸਿੰਘ ਰਤਨ)- ਇੱਥੋਂ ਨਜ਼ਦੀਕੀ ਪਿੰਡ ਭਗਵਾਨਪੁਰ ਵਿਖੇ ਸਮੂਹ ਸਾਧ ਸੰਗਤ ਤੇ ਐਨ.ਆਰ.ਆਈ. ਵੀਰਾਂ ਤੇ ਭੈਣਾਂ ਦੇ ਸਹਿਯੋਗ ਨਾਲ ਛੇਵਾਂ ਮਹਾਨ ਗੁਰਮਤਿ ਸਮਾਗਮ ਕੱਲ੍ਹ 14 ਨਵੰਬਰ ਦਿਨ ਸ਼ਨੀਵਾਰ ਨੂੰ ਬਡ਼ੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵਲੋਂ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਮਾਗਮ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾਵੇਗਾ। ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਤੇ ਕਥਾਵਾਚਕ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਚਰਨਾਂ ਨਾਲ ਜੋਡ਼ਨਗੇ। ਸਮਾਗਮ ਦੌਰਾਨ ਭਾਈ ਭੁਪਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਸੋਹਣ ਸਿੰਘ ਕੀਰਤਨੀ ਜਥਾ, ਭਾਈ ਗੁਰਦੇਵ ਸਿੰਘ ਕੁਹਾਡ਼ਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਗਿਆਨੀ ਜੰਗ ਸਿੰਘ ਕਥਾਵਾਚਕ ਮਿਸਲ ਸ਼ਹੀਦਾਂ ਤਰਨਾਂ ਦਲ ਸ੍ਰੀ ਬਾਬਾ ਬਕਾਲਾ ਸਾਹਿਬ ਵਾਲੇ ਅਤੇ ਗਿਆਨੀ ਸਤਨਾਮ ਸਿੰਘ ਲਾਲੂ ਘੁੰਮਣ ਢਾਡੀ ਜਥੇ ਵਲੋਂ ਕਥਾ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਏ.ਡੀ.ਸੀ. ਤੇ ਐਸ.ਡੀ.ਐਮ. ਵਲੋਂ ਛੱਠ ਪੂਜਾ ਸੰਬੰਧੀ ਸਥਾਨਾਂ ’ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਭਾਕਿਯੂ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਟੈਕਸੀ ਸਟੈਂਡ ਭੁਲੱਥ ਵਿਖੇ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।