17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਡ਼ਕ ਹਾਦਸੇ ’ਚ ਰੈਸਟੋਰੈਂਟ ਮਾਲਕ ਦੀ ਮੌਤ ਦੇ ਮਾਮਲੇ ’ਚ ਕਾਰ ਚਾਲਕ ਵਿਰੁੱਧ ਕੇਸ ਦਰਜ

ਕਪੂਰਥਲਾ, 16 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕਾਰ ਤੇ ਐਕਟਿਵਾ ਵਿਚਾਲੇ ਹੋਏ ਸਡ਼ਕ ਹਾਦਸੇ ਦੌਰਾਨ ਕਾਦੂਪੁਰ ਰੋਡ ’ਤੇ ਸਥਿਤ ਦੀ ਰਾਇਲ ਰੈਸਟੋਰੈਂਟ ਐਂਡ ਫੈਮਲੀ ਹਾਲ ਦੇ ਮਾਲਕ ਗੁਰਵਿੰਦਰਪਾਲ ਸਿੰਘ ਕਾਹਲੋਂ ਦੀ ਮੌਤ ਦੇ ਮਾਮਲੇ ’ਚ ਥਾਣਾ ਸਿਟੀ ਦੀ ਪੁਲਿਸ ਨੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਨਵਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਤਲਵੰਡੀ ਮਹਿੰਮਾ ਨੇ ਦੱਸਿਆ ਕਿ ਉਸਦਾ ਭਰਾ ਗੁਰਵਿੰਦਰਪਾਲ ਸਿੰਘ ਕਾਹਲੋਂ ਰਾਤ ਸਮੇਂ ਆਪਣਾ ਰੈਸਟੋਰੈਂਟ ਬੰਦ ਕਰਕੇ ਰੈਸਟੋਰੈਂਟ ’ਤੇ ਕੰਮ ਕਰਦੇ ਸ਼ਿਵਰਾਜ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਆਪਣੇ ਘਰ ਆ ਰਹੇ ਸਨ।

ਅਜੀਤ ਡੈਸਕ 17-11-2026
ਕਪੂਰਥਲਾ, 16 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕਾਰ ਤੇ ਐਕਟਿਵਾ ਵਿਚਾਲੇ ਹੋਏ ਸਡ਼ਕ ਹਾਦਸੇ ਦੌਰਾਨ ਕਾਦੂਪੁਰ ਰੋਡ ’ਤੇ ਸਥਿਤ ਦੀ ਰਾਇਲ ਰੈਸਟੋਰੈਂਟ ਐਂਡ ਫੈਮਲੀ ਹਾਲ ਦੇ ਮਾਲਕ ਗੁਰਵਿੰਦਰਪਾਲ ਸਿੰਘ ਕਾਹਲੋਂ ਦੀ ਮੌਤ ਦੇ ਮਾਮਲੇ ’ਚ ਥਾਣਾ ਸਿਟੀ ਦੀ ਪੁਲਿਸ ਨੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਨਵਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਤਲਵੰਡੀ ਮਹਿੰਮਾ ਨੇ ਦੱਸਿਆ ਕਿ ਉਸਦਾ ਭਰਾ ਗੁਰਵਿੰਦਰਪਾਲ ਸਿੰਘ ਕਾਹਲੋਂ ਰਾਤ ਸਮੇਂ ਆਪਣਾ ਰੈਸਟੋਰੈਂਟ ਬੰਦ ਕਰਕੇ ਰੈਸਟੋਰੈਂਟ ’ਤੇ ਕੰਮ ਕਰਦੇ ਸ਼ਿਵਰਾਜ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਆਪਣੇ ਘਰ ਆ ਰਹੇ ਸਨ। ਜਦੋਂ ਉਹ ਜਲੰਧਰ ਰੋਡ ’ਤੇ ਸੁਲਤਾਨਪੁਰ ਲੋਧੀ ਬਾਈਪਾਸ ਨੇਡ਼ੇ ਪਹੁੰਚੇ ਤਾਂ ਸਾਹਮਣੇ ਆ ਰਹੀ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਵਿੰਦਰਪਾਲ ਸਿੰਘ ਕਾਹਲੋਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਸ਼ਿਵਰਾਜ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਕਾਰ ਚਾਲਕ ਆਇਸ਼ ਅਰੋਡ਼ਾ ਪੁੱਤਰ ਗੁਲਾਬ ਅਰੋਡ਼ਾ ਵਾਸੀ ਗੋਲਡਨ ਐਵੀਨਿਊ ਕਪੂਰਥਲਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਫਗਵਾਡ਼ਾ ਵਿਖੇ 21 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅਗਲੀ ਖ਼ਬਰ ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਤੇ ਜਬਾੜ੍ਹਿਆਂ ਦਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।