17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਫਗਵਾਡ਼ਾ ਵਿਖੇ 21 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਫਗਵਾਡ਼ਾ, 16 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾਡ਼ਾ ਦੇ ਗੁਰਦੁਆਰਾ ਸਿੰਘ ਸਭਾ ਨਿੰਮਾਵਾਲੀ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਮੌਕੇ 21 ਨਵੰਬਰ ਨੂੰ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਸਬੰਧੀ ਮੀਟਿੰਗ ਹੋਈ। ਮੀਟਿੰਗ ਦੌਰਾਨ ਨਗਰ ਕੀਰਤਨ ਸਜਾਉਣ ਸਬੰਧੀ ਰੂਪ ਰੇਖਾ ਉਲੀਕੀ ਗਈ।

ਅਜੀਤ ਡੈਸਕ 17-11-2026
ਫਗਵਾਡ਼ਾ, 16 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾਡ਼ਾ ਦੇ ਗੁਰਦੁਆਰਾ ਸਿੰਘ ਸਭਾ ਨਿੰਮਾਵਾਲੀ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਮੌਕੇ 21 ਨਵੰਬਰ ਨੂੰ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਸਬੰਧੀ ਮੀਟਿੰਗ ਹੋਈ। ਮੀਟਿੰਗ ਦੌਰਾਨ ਨਗਰ ਕੀਰਤਨ ਸਜਾਉਣ ਸਬੰਧੀ ਰੂਪ ਰੇਖਾ ਉਲੀਕੀ ਗਈ। ਇਸ ਮੌਕੇ ’ਤੇ ਪ੍ਰਬੰਧਕਾਂ ਨੇ ਦੱਸਿਆ ਕਿ ਫਗਵਾਡ਼ਾ ਦੇ ਗੁਰਦੁਆਰਾ ਸਿੰਘ ਸਭਾ ਨਿਮਾਵਾਲੀ ਤੋਂ 21 ਨਵੰਬਰ ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਜੋ ਕਿ ਫਗਵਾਡ਼ਾ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ । ਮੋਹਨ ਸਿੰਘ ਗਾਂਧੀ ਨੇ ਕਿਹਾ ਕਿ ਅੱਜ ਮੀਟਿੰਗ ’ਚ ਸਮੂਹ ਦੁਕਾਨਦਾਰਾਂ ਨੂੰ ਬੇਨਤੀ ਕਰਾਂਗੇ ਕਿ ਉਹ ਆਪਣੇ ਦੁਕਾਨ ਦੇ ਅੱਗੇ ਨਗਰ ਕੀਰਤਨ ਦੇ ਸਵਾਗਤ ਸਬੰਧੀ ਸਜਾਵਟ ਕਰਨ। ਇਸ ਮੌਕੇ ਵੱਖ-ਵੱਖ ਰਾਜਨੀਤੀ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਕਿਹਾ ਕਿ ਨਗਰ ਕੀਰਤਨ ਦੇ ਸਵਾਗਤ ਮੌਕੇ ਸਾਨੂੰ ਸਭਨਾਂ ਨੂੰ ਰਲਕੇ ਹੰਭਲਾ ਮਾਰਨਾ ਚਾਹੀਦਾ ਹੈ। ਧਾਰਮਿਕ ਕਾਰਜ ਰਾਜਨੀਤਿਕ ਤੋਂ ਉੱਪਰ ਉੱਠ ਕੇ ਕਰਨੇ ਚਾਹੀਦੇ ਹਨ। ਇਸ ਮੌਕੇ ’ਤੇ ਸਮੂਹ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਰਾਜਨੀਤਿਕ ਆਗੂ, ਕੌਂਸਲਰ ਸਾਹਿਬਾਨ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ’ਤੇ ਮੈਂਬਰ ਪਾਰਲੀਮੈਂਟ ਡਾ: ਰਾਜ ਕੁਮਾਰ ਚੱਬੇਵਾਲ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਧਾਰਮਿਕ ਆਗੂ ਸਤਨਾਮ ਸਿੰਘ ਅਰਸ਼ੀ, ਅਵਤਾਰ ਸਿੰਘ ਭੁੰਗਰਨੀ, ਬਲਜਿੰਦਰ ਸਿੰਘ ਠੇਕੇਦਾਰ, ਦਲਜੀਤ ਰਾਜੂ ਦਰਵੇਸ਼ ਪਿੰਡ, ਮੋਹਨ ਸਿੰਘ ਗਾਂਧੀ ਪ੍ਰਧਾਨ, ਸਤਵੀਰ ਸਿੰਘ ਵਾਲੀਆ ਪ੍ਰਧਾਨ ਗੁਰਦੁਆਰਾ ਮਾਡਲ ਟਾਊਨ, ਜਤਿੰਦਰਪਾਲ ਸਿੰਘ ਪਲਾਹੀ, ਬੰਟੀ ਵਾਲੀਆ, ਬਲਜੀਤ ਸਿੰਘ ਵਾਲੀਆ, ਧਾਰਮਿਕ ਆਗੂ ਮੋਹਨ ਸਿੰਘ ਸਾਈਂ, ਲਵਲੀ ਵਾਲੀਆ, ਸਰਬਜੀਤ ਕੌਰ, ਹਰਜੀਤ ਸਿੰਘ ਕਿੰਨਡ਼ਾ , ਜਸਵਿੰਦਰ ਸਿੰਘ ਭਗਤਪੁਰਾ, ਵਰਿੰਦਰ ਸਿੰਘ ਕੰਬੋਜ, ਗੁਰਮੀਤ ਸਿੰਘ ਰਾਵਲਪਿੰਡੀ, ਬਹਾਦਰ ਸਿੰਘ ਸੰਗਤਪੁਰ, ਜਸਵਿੰਦਰ ਸਿੰਘ, ਪ੍ਰਿਤਪਾਲ ਕੌਰ ਤੁਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਵਕਰਮਾ ਮੰਦਰ ਵਿਖੇ ‘ਸ੍ਰੀ ਵਿਸ਼ਵਕਰਮਾ ਆਰਟ ਐਗਜ਼ੀਬਿਸ਼ਨ’ ਦਾ ਸ਼ਾਨਦਾਰ ਉਦਘਾਟਨ ਅਗਲੀ ਖ਼ਬਰ ਸਡ਼ਕ ਹਾਦਸੇ ’ਚ ਰੈਸਟੋਰੈਂਟ ਮਾਲਕ ਦੀ ਮੌਤ ਦੇ ਮਾਮਲੇ ’ਚ ਕਾਰ ਚਾਲਕ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।