18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ 24 ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਕਬੱਡੀ ਦਾ ਮਹਾਂਕੁੰਭ

ਸੁਲਤਾਨਪੁਰ ਲੋਧੀ, 17 ਨਵੰਬਰ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਬੱਡੀ ਦਾ ਵਿਸ਼ਾਲ ਮਹਾਂਕੁੰਭ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੇ ਇਨਾਮਾਂ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਪਹਿਲੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ ਢਾਈ ਲੱਖ ਰੁਪਏ ਦਾ ਇਨਾਮ ਹਰਨੇਕ ਸਿੰਘ ਨੇਕਾ ਇੰਗਲੈਂਡ ਵਲੋਂ ਤੇ ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 2 ਲੱਖ ਰੁਪਏ ਦਾ ਇਨਾਮ ਪ੍ਰਤਾਪ ਸਿੰਘ ਮੋਮੀ ਯੂ ਕੇ, ਬਲਜਿੰਦਰ ਸਿੰਘ ਜੈਨਪੁਰ ਯੂ ਕੇ, ਜਸਪਾਲ ਸਿੰਘ ਥਿੰਦ ਯੂ ਕੇ ਤੇ ਸੋਢੀ ਯੂ ਕੇ ਵਾਲਿਆਂ ਵਲੋਂ ਸਾਂਝੇ ਤੌਰ ’ਤੇ ਦਿੱਤਾ ਜਾਵੇਗਾ।

ਅਜੀਤ ਡੈਸਕ 18-11-2026

ਸੁਲਤਾਨਪੁਰ ਲੋਧੀ, 17 ਨਵੰਬਰ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਬੱਡੀ ਦਾ ਵਿਸ਼ਾਲ ਮਹਾਂਕੁੰਭ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੇ ਇਨਾਮਾਂ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਪਹਿਲੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ ਢਾਈ ਲੱਖ ਰੁਪਏ ਦਾ ਇਨਾਮ ਹਰਨੇਕ ਸਿੰਘ ਨੇਕਾ ਇੰਗਲੈਂਡ ਵਲੋਂ ਤੇ ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 2 ਲੱਖ ਰੁਪਏ ਦਾ ਇਨਾਮ ਪ੍ਰਤਾਪ ਸਿੰਘ ਮੋਮੀ ਯੂ ਕੇ, ਬਲਜਿੰਦਰ ਸਿੰਘ ਜੈਨਪੁਰ ਯੂ ਕੇ, ਜਸਪਾਲ ਸਿੰਘ ਥਿੰਦ ਯੂ ਕੇ ਤੇ ਸੋਢੀ ਯੂ ਕੇ ਵਾਲਿਆਂ ਵਲੋਂ ਸਾਂਝੇ ਤੌਰ ’ਤੇ ਦਿੱਤਾ ਜਾਵੇਗਾ। ਤੀਜੇ ਸਥਾਨ ’ਤੇ ਆਉਣ ਵਾਲੀ ਟੀਮ ਨੂੰ ਇਕ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸੇ ਤਰ੍ਹਾਂ ਟੂਰਨਾਮੈਂਟ ਦੌਰਾਨ ਬੈੱਸਟ ਰੇਡਰ ਦਾ 51 ਹਜ਼ਾਰ ਰੁਪਏ ਦਾ ਇਨਾਮ ਸਟਾਰ ਟਰੇਡਿੰਗ ਕੰਪਨੀ ਦੇ ਮਾਲਕ ਬਲਦੇਵ ਸਿੰਘ ਮੰਗਾ ਤੇ ਜਤਿੰਦਰਜੀਤ ਸਿੰਘ ਜੱਜੀ ਵਲੋਂ ਤੇ ਬੈੱਸਟ ਜਾਫੀ ਨੂੰ 51 ਹਜ਼ਾਰ ਰੁਪਏ ਦਾ ਇਨਾਮ ਚਰਨ ਸਿੰਘ ਕੈਨੇਡਾ ਵਲੋਂ ਦਿੱਤਾ ਜਾਵੇਗਾ। ਲਡ਼ਕੀਆਂ ਦੇ ਸ਼ੋਅ ਮੈਚ ’ਚ ਪਹਿਲੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 31 ਹਜ਼ਾਰ ਰੁਪਏ ਦਾ ਇਨਾਮ ਸੋਨੂੰ ਰਾਮੇ ਤੇ ਸ਼ਾਹ ਰਾਮੇ ਵਲੋਂ ਦਿੱਤਾ ਜਾਵੇਗਾ, ਜਦਕਿ ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 25 ਹਜ਼ਾਰ ਰੁਪਏ ਦਾ ਇਨਾਮ ਗੁਰਚਰਨ ਸਿੰਘ ਬਿੱਟੂ ਜੈਨਪੁਰ ਵਲੋਂ ਦਿੱਤਾ ਜਾਵੇਗਾ। ਇਸ ਸਬੰਧੀ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਰਾਜੀਵ ਧੀਰ, ਗੁਰਚਰਨ ਸਿੰਘ ਬਿੱਟੂ ਜੈਨਪੁਰ, ਜਤਿੰਦਰਜੀਤ ਸਿੰਘ ਜੱਜੀ, ਦਿਨੇਸ਼ ਧੀਰ ਅਤੇ ਸਤਪਾਲ ਮਦਾਨ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਖੇਡ ਪ੍ਰੇਮੀਆਂ ਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ 24 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ। ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਰਾਜੀਵ ਧੀਰ, ਨੰਬਰਦਾਰ ਜਤਿੰਦਰਜੀਤ ਸਿੰਘ ਜੱਜੀ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਬਿੱਟੂ ਜੈਨਪੁਰ, ਮਾਰਕੀਟ ਕਮੇਟੀ ਦੇ ਚੇਅਰਮੈਨ ਆਕਾਸ਼ਦੀਪ ਸਿੰਘ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਲਾਭ ਸਿੰਘ ਨਬੀਪੁਰ, ਖ਼ਜ਼ਾਨਚੀ ਸਤਪਾਲ ਮਦਾਨ, ਸਾਬਕਾ ਨਗਰ ਕੌਂਸਲ ਪ੍ਰਧਾਨ ਦਿਨੇਸ਼ ਧੀਰ, ਸਰਪੰਚ ਮੇਜਰ ਸਿੰਘ ਜੈਨਪੁਰ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਸਰਪੰਚ ਅਵਤਾਰ ਸਿੰਘ, ਸੋਨੂੰ ਰਾਮੇ, ਸਰਪੰਚ ਜੋਗਿੰਦਰ ਸਿੰਘ ਸ਼ਾਹ ਵਾਲਾ, ਸਰਪੰਚ ਗੁਰਦੇਵ ਸਿੰਘ ਪੱਪਾ, ਯੂਥ ਵਿੰਗ ਦੇ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ, ਮਨਜੀਤ ਸਿੰਘ ਜੈਨਪੁਰ, ਸਰਪੰਚ ਹਰਜਿੰਦਰ ਸਿੰਘ, ਅਵਤਾਰ ਸਿੰਘ ਰੰਧਾਵਾ, ਆਡ਼੍ਹਤੀ ਆਗੂ ਹਰੀਸ਼ ਪਾਲ ਨਈਅਰ, ਬਲਾਕ ਪ੍ਰਧਾਨ ਦਿਲਬਾਗ ਸਿੰਘ, ਗੁਲਸ਼ਨ ਪ੍ਰੀਤ ਸਿੰਘ ਡਡਵਿੰਡੀ ਆਦਿ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਭੁਲੱਥ ’ਚ ਵੱਧ ਰਹੀਆਂ ਚੋਰੀਆਂ ਨੂੰ ਲੈ ਕੇ ਐਸ. ਐਚ.ਓ. ਵਲੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਅਗਲੀ ਖ਼ਬਰ ਫਗਵਾਡ਼ਾ ’ਚ ਜਨਗਣਨਾ ਦੇ ਦੂਜੇ ਪਡ਼ਾਅ ਦੀਆਂ ਤਿਆਰੀਆਂ ਤੇਜ਼ 1 ਦਸੰਬਰ ਤੋਂ 4 ਜਨਵਰੀ ਤੱਕ ਘਰ-ਘਰ ਜਾ ਕੇ ਜਾਣਕਾਰੀ ਇਕੱਠੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।