ਸਵੈ-ਗਣਨਾ ਪ੍ਰਕਿਰਿਆ ’ਚ ਸਰਕਾਰੀ ਮੁਲਾਜ਼ਮਾਂ ਦੀ 100 ਪ੍ਰਤੀਸ਼ਤ ਸ਼ਮੂਲੀਅਤ ਯਕੀਨੀ ਬਣਾਈ ਜਾਵੇ-ਸ਼ਿਖਾ ਭਗਤ
ਕਪੂਰਥਲਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਵਿਚ ਜਨਗਣਨਾ 2027 ਦੇ ਦੂਜੇ ਪਡ਼੍ਹਾਅ ਦੌਰਾਨ ਸਵੈ ਗਣਨਾ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਸ਼ਿਖਾ ਭਗਤ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ ਚ ਮਾਸਟਰ ਟਰੇਨਰਾਂ ਵਲੋਂ ਹਾਜ਼ਰ ਅਧਿਕਾਰੀਆਂ ਨੂੰ ਸਵੈ ਗਣਨਾ ਦੀ ਤਕਨੀਕੀ ਪ੍ਰਕਿਰਿਆ, ਪੋਰਟਲ ਦੀ ਵਰਤੋਂ ਤੇ ਡਾਟਾ ਦਰਜ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਕਪੂਰਥਲਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਵਿਚ ਜਨਗਣਨਾ 2027 ਦੇ ਦੂਜੇ ਪਡ਼੍ਹਾਅ ਦੌਰਾਨ ਸਵੈ ਗਣਨਾ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਸ਼ਿਖਾ ਭਗਤ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ ਚ ਮਾਸਟਰ ਟਰੇਨਰਾਂ ਵਲੋਂ ਹਾਜ਼ਰ ਅਧਿਕਾਰੀਆਂ ਨੂੰ ਸਵੈ ਗਣਨਾ ਦੀ ਤਕਨੀਕੀ ਪ੍ਰਕਿਰਿਆ, ਪੋਰਟਲ ਦੀ ਵਰਤੋਂ ਤੇ ਡਾਟਾ ਦਰਜ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਿਖਾ ਭਗਤ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਵਿਭਾਗਾਂ ਨਾਲ ਸਬੰਧਿਤ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਵੈ ਗਣਨਾ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਸਰਕਾਰੀ ਮੁਲਾਜ਼ਮਾਂ ਦੀ 100 ਪ੍ਰਤੀਸ਼ਤ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਦਾ ਸਿੱਧਾ ਰਾਬਤਾ ਆਮ ਲੋਕਾਂ ਨਾਲ ਰਹਿੰਦਾ ਹੈ, ਉਹ ਆਪਣੇ ਦਫ਼ਤਰਾਂ ’ਚ ਕੰਮਕਾਜ ਲਈ ਆਉਣ ਵਾਲੇ ਲੋਕਾਂ ਨੂੰ ਸਵੈਗਣਨਾ ਬਾਰੇ ਜਾਗਰੂਕ ਕਰਨ ਤੇ ਮੌਕੇ ’ਤੇ ਹੀ ਉਨ੍ਹਾਂ ਦੀ ਗਣਨਾ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਕਾਰਜ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਰੋਜ਼ਾਨਾ ਦੇ ਆਧਾਰ ’ਤੇ ਪ੍ਰਗਤੀ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਮਾਸਟਰ ਟਰੇਨਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।