18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕੰਵਲਜੀਤ ਕੌਰ ਢਿੱਲੋਂ ਬਾਮੂਵਾਲ ਨੂੰ ਸ਼੍ਰੋਮਣੀ ਅਕਾਲੀ ਦਲ( ਬ) ਦੇ ਮਹਿਲਾ ਵਿੰਗ ’ਚ ਮਿਲੀ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ

ਨਡਾਲਾ, 17 ਨਵੰਬਰ (ਰਘਬਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਤੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨ ਲਈ ਅਹਿਮ ਕਦਮ ਚੁੱਕਦਿਆਂ ਨਵੀਆਂ ਨਿਯੁਕਤੀਆਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ’ਚ 7 ਮਹਿਲਾ ਆਗੂਆਂ ਨੂੰ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਅਜੀਤ ਡੈਸਕ 18-11-2026
ਨਡਾਲਾ, 17 ਨਵੰਬਰ (ਰਘਬਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਤੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨ ਲਈ ਅਹਿਮ ਕਦਮ ਚੁੱਕਦਿਆਂ ਨਵੀਆਂ ਨਿਯੁਕਤੀਆਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ’ਚ 7 ਮਹਿਲਾ ਆਗੂਆਂ ਨੂੰ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਨਿਯੁਕਤੀਆਂ ’ਚ ਹਲਕਾ ਭੁਲੱਥ ਦੇ ਪਿੰਡ ਬਾਮੂਵਾਲ ਨਾਲ ਸਬੰਧਿਤ ਬੀਬੀ ਕੰਵਲਜੀਤ ਕੌਰ ਢਿੱਲੋਂ ਪਤਨੀ ਪਰਮਜੀਤ ਸਿੰਘ ਢਿੱਲੋਂ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ’ਚ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਬੀਬੀ ਕੰਵਲਜੀਤ ਕੌਰ ਢਿੱਲੋਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਛੱਠ ਪੂਜਾ ਮੌਕੇ ‘ਆਪ’ ਦੇ ਹਲਕਾ ਇੰਚਾਰਜ ਨੇ ਵੱਖ-ਵੱਖ ਸਮਾਗਮਾਂ ’ਚ ਸ਼ਮੂਲੀਅਤ ਕਰਕੇ ਮਾਤਾ ਛਠੀ ਤੋਂ ਆਸ਼ੀਰਵਾਦ ਲਿਆ ਅਗਲੀ ਖ਼ਬਰ ਸਵੈ-ਗਣਨਾ ਪ੍ਰਕਿਰਿਆ ’ਚ ਸਰਕਾਰੀ ਮੁਲਾਜ਼ਮਾਂ ਦੀ 100 ਪ੍ਰਤੀਸ਼ਤ ਸ਼ਮੂਲੀਅਤ ਯਕੀਨੀ ਬਣਾਈ ਜਾਵੇ-ਸ਼ਿਖਾ ਭਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।