ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ’ਚ ਫ਼ਤਵਾ ਦੇਣਗੇ-ਮੰਡਕੁੱਲਾ
ਬੇਗੋਵਾਲ, 17 ਨਵੰਬਰ (ਸੁਖਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਹਰ ਵਰਗ ਨੂੰ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਹਨ, ਇਸ ਕਰਕੇ ਪੰਜਾਬ ਦੇ ਲੋਕ ਇਸ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ’ਚ ਫ਼ਤਵਾ ਦੇਣ ਲਈ ਤਿਆਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਦੇ ਸੀਨੀਅਰ ਆਪ ਆਗੂ ਤੇ ਓਬੀਸੀ ਦੇ ਹਲਕਾ ਭੁਲੱਥ ਤੋਂ ਕੋਆਰਡੀਨੇਟਰ ਮਾਸਟਰ ਬਲਕਾਰ ਸਿੰਘ ਮੰਡਕੁੱਲਾ ਨੇ ਬੇਗੋਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
18-11-2026