23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਗੁਰਮਤਿ ਸਮਾਗਮ

ਕਾਲਾ ਸੰਘਿਆਂ, 23 ਨਵੰਬਰ (ਬਲਜੀਤ ਸਿੰਘ ਸੰਘਾ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੇ ਵਾਤਾਵਰਨ ਪ੍ਰੇਮੀ ਸ਼੍ਰੋਮਣੀ ਵੈਦ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਜੀ ਦੀ ਨਿੱਘੀ ਮਿੱਠੀ ਯਾਦ ਵਿਚ ਸਾਲਾਨਾ ਮਹਾਨ ਗੁਰਮਤਿ ਸਮਾਗਮ 26 ਨਵੰਬਰ 2026 ਦਿਨ ਮੰਗਲਵਾਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਬਲ੍ਹੇਰਖਾਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਜੀ ਨੇ ਦੱਸਿਆ ਕਿ 24 ਨਵੰਬਰ ਨੂੰ 10 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਅਰੰਭ ਕਰ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 26 ਨਵੰਬਰ ਨੂੰ ਪੈਣਗੇ।

ਅਜੀਤ ਡੈਸਕ 24-11-2026
ਕਾਲਾ ਸੰਘਿਆਂ, 23 ਨਵੰਬਰ (ਬਲਜੀਤ ਸਿੰਘ ਸੰਘਾ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੇ ਵਾਤਾਵਰਨ ਪ੍ਰੇਮੀ ਸ਼੍ਰੋਮਣੀ ਵੈਦ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਜੀ ਦੀ ਨਿੱਘੀ ਮਿੱਠੀ ਯਾਦ ਵਿਚ ਸਾਲਾਨਾ ਮਹਾਨ ਗੁਰਮਤਿ ਸਮਾਗਮ 26 ਨਵੰਬਰ 2026 ਦਿਨ ਮੰਗਲਵਾਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਬਲ੍ਹੇਰਖਾਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਜੀ ਨੇ ਦੱਸਿਆ ਕਿ 24 ਨਵੰਬਰ ਨੂੰ 10 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਅਰੰਭ ਕਰ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 26 ਨਵੰਬਰ ਨੂੰ ਪੈਣਗੇ। ਉਪਰੰਤ ਵਿਸ਼ਾਲ ਦੀਵਾਨ ਦੌਰਾਨ ਭਾਈ ਸੁਖਵੰਤ ਸਿੰਘ ਸ਼ਹੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਾਹਲੀ ਸਾਹਿਬ, ਭਾਈ ਮਨਬੀਰ ਸਿੰਘ ਬੀ ਏ ਪਹੂਵਿੰਡ ਢਾਡੀ ਜਥਾ, ਗਿਆਨੀ ਜਸਵੀਰ ਸਿੰਘ ਕੋਹਾਲਾ ਕਥਾਵਾਚਕ, ਨੱਥੂ ਚਾਹਲ ਵਾਲਿਆਂ ਦਾ ਢਾਡੀ ਜਥਾ ਸੰਗਤ ਨੂੰ ਗੁਰਬਾਣੀ, ਗੁਰਇਤਿਹਾਸ, ਗੁਰਮਤਿ ਵਿਚਾਰਾਂ ਨਾਲ ਸਾਂਝ ਬਣਾ ਕੇ ਨਿਹਾਲ ਕਰਨਗੇ। ਇਸ ਸਮਾਗਮ ਵਿਚ ਇਲਾਕੇ ਦੇ ਸਮੂਹ ਸੰਤ ਮਹਾਂਪੁਰਖ ਵੀ ਹਾਜ਼ਰੀ ਭਰਨਗੇ। ਮੀਰੀ ਪੀਰੀ ਚੈਰੀਟੇਬਲ ਟਰੱਸਟ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਲੀਡਰ ਸਿੰਘ ਵੱਲੋਂ ਸਮੂਹ ਸੰਗਤ ਨੂੰ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਮੁਹੱਲਾ ਮੇਹਲੀ ਗੇਟ ’ਚ ਬਜ਼ੁਰਗ ਮਹਿਲਾ ਦੇ ਕੰਨਾਂ ’ਚੋਂ ਵਾਲੀਆਂ ਝਪਟ ਕੇ ਫ਼ਰਾਰ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਦੀ ਅਦੁੱਤੀ ਮਿਸਾਲ ਡੇਰਾਬੱਸੀ ਦੇ ਡੀ . ਏ . ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।