23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ’ਚ ਪ੍ਰਕਾਸ਼ ਪੁਰਬ ਮਨਾਇਆ

ਕਪੂਰਥਲਾ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਹੋਈ।

ਅਜੀਤ ਡੈਸਕ 24-11-2026
ਕਪੂਰਥਲਾ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਹੋਈ। ਉਪਰੰਤ ਬੱਚਿਆਂ ਨੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਫ਼ਸਲਫੇ ਦੇ ਆਧਾਰਤ ਕਵਿਤਾਵਾਂ ਤੇ ਭਾਸ਼ਣ ਪੇਸ਼ ਕੀਤੇ। ਬਾਅਦ ਵਿਚ ਵਾਤਾਵਰਨ ਦੀ ਸ਼ੁੱਧਤਾ ਲਈ ਸਕੂਲ ਦੇ ਪ੍ਰਿੰਸੀਪਲ ਮਨਜੀਤ ਸਿੰਘ ਸਟੇਟ ਐਵਾਰਡੀ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ਤੇ ਵਿਦਿਆਰਥੀਆਂ ਨੇ ਬੂਟਿਆਂ ਦੀ ਸਾਂਭ ਸੰਭਾਲ ਦਾ ਪ੍ਰਣ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨੰਣ ਮੁਨਾਰਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੁਡ਼ਣ ਤੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ। ਇਸੇ ਦੌਰਾਨ ਹੀ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਤੇ ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮਨਜੀਤ ਸਿੰਘ ਨੇ ਇਨਾਮ ਤਕਸੀਮ ਕੀਤੇ। ਸਮਾਗਮ ਦੀ ਸਮਾਪਤੀ ’ਤੇ ਕਡ਼ਾਹ ਪ੍ਰਸ਼ਾਦ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਲੈਕਚਰਾਰ ਇੰਦਰਜੀਤ ਸਿੰਘ, ਰਾਜੇਸ਼ ਜੌਲੀ, ਹਰਮੀਤ ਕੌਰ, ਸੰਦੀਪ ਕੌਰ, ਤਜਿੰਦਰ ਕੌਰ, ਪ੍ਰਭਜੋਤ ਸਿੰਘ, ਅਰਵਿੰਦਰਪਾਲ ਸਿੰਘ, ਬਲਜੀਤ ਸਿੰਘ, ਗੁਰਮਿੰਦਰ ਪਾਲ ਸਿੰਘ, ਸਿਲਕੀਪ੍ਰੀਤ ਕੌਰ, ਅਮਨਪ੍ਰੀਤ ਕੌਰ, ਨਿਸ਼ਚਲਪ੍ਰੀਤ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਈ.ਡੀ. ਤੇ ਸੀ.ਬੀ.ਆਈ. ਦੀਆਂ ਕਾਰਵਾਈਆਂ ਤੋਂ ‘ਆਪ’ ਆਗੂ ਡਰਨ ਵਾਲੇ ਨਹੀਂ-ਡਾ. ਚੱਬੇਵਾਲ ਅਗਲੀ ਖ਼ਬਰ 12 ਕਰੋਡ਼ ਦੀ ਲਾਗਤ ਨਾਲ ਨਡਾਲਾ ਵਿਖੇ ਨਵੀਂ ਵਾਟਰ ਸਪਲਾਈ ਸਕੀਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।