26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

dffd

ਫਗਵਾਡ਼ਾ, 25 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੁੰਗਰਨੀ ਤੇ ਐੱਸ. ਸੀ.

ਅਵਤਾਰ ਸਿੰਘ ਭੁੰਗਰਨੀ ਤੇ ਬਲਜਿੰਦਰ ਸਿੰਘ ਠੇਕੇਦਾਰ ਦੀ ਤਸਵੀਰ। 26-11-2026
ਫਗਵਾਡ਼ਾ, 25 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੁੰਗਰਨੀ ਤੇ ਐੱਸ.ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ (ਸਟੇਟ ਡੈਲੀਗੇਸ਼ਨ ਕਮੇਟੀ ਮੈਂਬਰ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਮੁਡ਼ ਐਨ.ਡੀ.ਏ. ’ਚ ਸ਼ਾਮਲ ਹੋਣ ਦੇ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਇੱਥੇ ਗੱਲਬਾਤ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋਡ਼ ਦਾ ਮੁਡ਼ ਹੋਂਦ ’ਚ ਆਉਣਾ ਪੰਜਾਬ ਤੇ ਪੰਥ ਦੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਫ਼ੈਸਲਾ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਦਾ ਹਰ ਅਹੁਦੇਦਾਰ ਤੇ ਮੈਂਬਰ ਦਿਲੋਂ ਸਵਾਗਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਅਨੇਕਾਂ ਗੰਭੀਰ ਚੁਨੌਤੀਆਂ ਨਾਲ ਜੂਝ ਰਿਹਾ ਹੈ। ਖ਼ਾਸ ਤੌਰ ’ਤੇ ਨਸ਼ਾ, ਬੇਰੁਜ਼ਗਾਰੀ, ਅਮਨ-ਕਾਨੂੰਨ ਦੀ ਸਥਿਤੀ ਤੇ ਪੰਜਾਬ ਦੇ ਹੱਕਾਂ ਨਾਲ ਜੁਡ਼ੇ ਮੁੱਦਿਆਂ ’ਤੇ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਤੇ ਠੋਸ ਅਗਵਾਈ ਦੀ ਲੋਡ਼ ਹੈ। ਦੋਵਾਂ ਆਗੂਆਂ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਗੱਠਜੋਡ਼ ਦੇ ਐਲਾਨ ਤੇ ਭਾਜਪਾ ਲੀਡਰਸ਼ਿਪ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਭਰਾ ਸਵੀਕਾਰ ਕਰਨ ਦੇ ਨਾਲ ਸੁਖਬੀਰ ਸਿੰਘ ਬਾਦਲ ਦਾ ਮੁੱਖ ਮੰਤਰੀ ਬਣਨਾ ਤੈਅ ਹੋ ਗਿਆ ਹੈ।
ਪਿਛਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਪਿੰਡ ਬੰਡਾਲਾ ਵਿਖੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਸ਼ਾਲ ਜਨਤਕ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।