ਨਡਾਲਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ 2 ਨੌਜਵਾਨਾਂ ਨੂੰ ਕੀਤਾ ਕਾਬੂ
ਨਡਾਲਾ, 25 ਨਵੰਬਰ (ਰਘਬਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਡਾਲਾ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਦੇ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨਡਾਲਾ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਲੱਖਣ ਕੇ ਪੱਡੇ ਦੀ ਦਾਣਾ ਮੰਡੀ ਵਿਖੇ ਪਹੁੰਚਣ ’ਤੇ 2 ਨੌਜਵਾਨ ਨਸ਼ੇ (ਹੈਰੋਇਨ) ਦਾ ਸੇਵਨ ਕਰਦੇ ਹੋਏ ਪਾਏ ਗਏ।
ਅਜੀਤ ਡੈਸਕ
26-11-2026