ਬਾਈ ਨਛੱਤਰ ਸਿੰਘ ਨੂੰ ਹਲਕਾ ਇੰਚਾਰਜ ਭੁਲੱਥ ਨਿਯੁਕਤ ਕਰਨ ’ਤੇ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
ਭੁਲੱਥ, 25 ਨਵੰਬਰ (ਮੇਹਰ ਚੰਦ ਸਿੱਧੂ)-ਹਲਕਾ ਭੁਲੱਥ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਈ ਨਛੱਤਰ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ’ਤੇ ਪਾਰਟੀ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਗੱਲਬਾਤ ਕਰਦਿਆਂ ਡਾ : ਬਲਵੀਰ ਸਿੰਘ ਸ਼ਾਹੀ ਭਟਨੂਰਾ ਕਲਾਂ ਨੇ ਕਿਹਾ ਕਿ ਬਾਈ ਨਛੱਤਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਹਲਕਾ ਭੁਲੱਥ ’ਚ ਵਿਚਰ ਰਹੇ ਹਨ ਤੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਾਸਤੇ ਦਿਨ ਰਾਤ ਸਰਗਰਮੀ ਨਾਲ ਕੰਮ ਕਰ ਰਹੇ ਹਨ।
ਅਜੀਤ ਡੈਸਕ
26-11-2026