26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਇਆ ਸਮਾਪਤ ਪੰਜ ਪਿਆਰੇ ਸਾਹਿਬਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ

ਸੁਲਤਾਨਪੁਰ ਲੋਧੀ , 25 ਨਵੰਬਰ ( ਨਰੇਸ਼ ਹੈਪੀ )- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਸ੍ਰੀ ਗੋਇੰਦਵਾਲ ਸਾਹਿਬ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਕ ਹੋਇਆ । ਇਸ ਦੌਰਾਨ ਵੱਖ - ਵੱਖ ਥਾਵਾਂ ’ ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ ।

ਗੁਰਦੁਆਰਾ ਡੇਹਰਾ ਸਾਹਿਬ ਤੋਂ ਪਾਵਨ ਨਗਰੀ ਪੁੱਜੇ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਸੰਤ ਬਾਬਾ ਅਵਤਾਰ ਸਿੰਘ ਵਿਧੀ ਚੰਦ ਸਿੰਘ ਵਾਲੇ ਨਾਲ ਐਮਡੀ ਦਿਲਬਾਗ ਸਿੰਘ ਗਿੱਲ ਤੇ ਹੋਰ। ਤਸਵੀਰ ਲਾਡੀ ਸਟੂਡੀਓ 26-11-2026
ਸੁਲਤਾਨਪੁਰ ਲੋਧੀ , 25 ਨਵੰਬਰ ( ਨਰੇਸ਼ ਹੈਪੀ )- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਸ੍ਰੀ ਗੋਇੰਦਵਾਲ ਸਾਹਿਬ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਕ ਹੋਇਆ । ਇਸ ਦੌਰਾਨ ਵੱਖ - ਵੱਖ ਥਾਵਾਂ ’ ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ । ਇਸ ਮੌਕੇ ਜਥੇਦਾਰ ਦਿਲਬਾਗ ਸਿੰਘ ਗਿੱਲ , ਐਮ . ਡੀ . ਗਿੱਲ ਆਟੋਮੋਬਾਈਲਜ਼ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ । ਗਿੱਲ ਭਰਾਵਾਂ ਵਲੋ ਪੰਜ ਪਿਆਰੇ ਸਾਹਿਬਾਨ ਅਤੇ ਨਗਰ ਕੀਰਤਨ ਵਿਚ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਤਿਕਾਰ ਕਰਦਿਆਂ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ । ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ , ਜਥੇਦਾਰ ਸਤਨਾਮ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਪੰਜਾਬ ਨੰਬਰਦਾਰ ਯੂਨੀਅਨ , ਜਥੇਦਾਰ ਦਿਲਬਾਗ ਸਿੰਘ ਗਿੱਲ ਐਮ . ਡੀ . ਗਿੱਲ ਆਟੋਮੋਬਾਈਲਜ਼ , ਬਾਬਾ ਚਰਨ ਸਿੰਘ ਅਤੇ ਜਗਰੂਪ ਸਿੰਘ ਮੇਵਾ ਸਿੰਘ ਵਾਲਾ ਵਲੋਂ ਵੀ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ , ਬਾਬਾ ਨੰਦ ਸਿੰਘ ਮੁੰਡਾ ਪਿੰਡ , ਬਾਬਾ ਪਿਆਰਾ ਸਿੰਘ ਲੁਹਾਰ , ਮੈਨੇਜਰ ਨਿਰਮਲ ਸਿੰਘ , ਰਣਜੀਤ ਸਿੰਘ , ਹੈੱਡ ਗ੍ਰੰਥੀ ਭਾਈ ਜਰਨੈਲ ਸਿੰਘ , ਭਾਈ ਕੁਲਵੰਤ ਸਿੰਘ ਹੈੱਡ ਗ੍ਰੰਥੀ , ਮਨਜੀਤ ਸਿੰਘ ਸਰਪੰਚ , ਗੁਰਸੇਵਕ ਸਿੰਘ ਡੇਹਰਾ ਸਾਹਿਬ , ਮਹਿੰਦਰ ਸਿੰਘ ਅਤੇ ਜਸਵੰਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਸਪੋਰਟਸ ਕਲੱਬ ਨੇ 25ਵਾਂ ਕੁਸ਼ਤੀ ਦੰਗਲ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਡਵੀਜ਼ਨਲ ਕਮਿਸ਼ਨਰ ਨੇ ਬੂਥਾਂ ਦੀ ਜਾਂਚ ਕਰਕੇ ਵੋਟਾਂ ਦੀ ਸੁਧਾਈ ਦੇ ਚੱਲ ਰਹੇ ਕੰਮ ਦਾ ਕੀਤਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।