28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਿਵਲ ਡਿਫੈਂਸ ਪ੍ਰਣਾਲੀ ਤੇ ਐਮਰਜੈਂਸੀ ਰਿਸਪਾਂਸ ਏਜੰਸੀਆਂ ਦੀ ਤਿਆਰੀ ਦੀ ਪਰਖ ਲਈ ਕਰਵਾਈ ਬਲੈਕ ਆਊਟ ਮੌਕ ਡਰਿੱਲ ਬਲੈਕ ਆਊਟ ਮੌਕ ਡਰਿੱਲ ’ਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਹਿੱਸਾ ਲਿਆ

ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਰਾਣੀ ਕਚਿਹਰੀ ਕਪੂਰਥਲਾ ਵਿਖੇ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ ਵਾਰਨਿੰਗ ਤੇ ਬਲੈਕ ਆਊਟ ਮੌਕ ਡਰਿੱਲ ਕਰਵਾਈ ਗਈ। ਜਿਸਦੀ ਸ਼ੁਰੂਆਤ ਹਵਾਈ ਹਮਲੇ ਦੀ ਚਿਤਾਵਨੀ ਦਾ ਸੰਕੇਤ ਦੇਣ ਲਈ ਦੋ ਮਿੰਟ ਉੱਚੀ ਤੇ ਧੀਮੀ ਆਵਾਜ਼ ਵਿਚ ਵਜਾਏ ਗਏ ਸਾਇਰਨ ਨਾਲ ਹੋਈ।

ਅਜੀਤ ਡੈਸਕ 28-11-2026
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਰਾਣੀ ਕਚਿਹਰੀ ਕਪੂਰਥਲਾ ਵਿਖੇ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ ਵਾਰਨਿੰਗ ਤੇ ਬਲੈਕ ਆਊਟ ਮੌਕ ਡਰਿੱਲ ਕਰਵਾਈ ਗਈ। ਜਿਸਦੀ ਸ਼ੁਰੂਆਤ ਹਵਾਈ ਹਮਲੇ ਦੀ ਚਿਤਾਵਨੀ ਦਾ ਸੰਕੇਤ ਦੇਣ ਲਈ ਦੋ ਮਿੰਟ ਉੱਚੀ ਤੇ ਧੀਮੀ ਆਵਾਜ਼ ਵਿਚ ਵਜਾਏ ਗਏ ਸਾਇਰਨ ਨਾਲ ਹੋਈ। ਬਾਅਦ ਵਿਚ ਸੰਕੇਤਕ ਬਲੈਕ ਆਊਟ ਦਾ ਅਭਿਆਸ ਕੀਤਾ ਗਿਆ। ਜਿਸ ਦੌਰਾਨ ਸ਼ਹਿਰ ਦੇ ਕੁੱਝ ਖੇਤਰਾਂ ਵਿਚ ਗੈਰ ਜ਼ਰੂਰੀ ਲਾਈਟਾਂ ਬੰਦ ਕੀਤੀਆਂ ਗਈਆਂ। ਜਦਕਿ ਜ਼ਰੂਰੀ ਸੇਵਾਵਾਂ ਨਿਰੰਤਰ ਜਾਰੀ ਰਹੀਆਂ। ਸਿਵਲ ਡਿਫੈਂਸ ਪ੍ਰਣਾਲੀ ਤੇ ਵੱਖ-ਵੱਖ ਐਮਰਜੈਂਸੀ ਰਿਸਪਾਂਸ ਏਜੰਸੀਆਂ ਦੀ ਤਿਆਰੀ ਨੂੰ ਪਰਖਣ ਅਤੇ ਮਜ਼ਬੂਤ ਕਰਨ ਦੇ ਮਨੋਰਥ ਨਾਲ ਕਰਵਾਈ ਗਈ ਇਸ ਸਿਵਲ ਡਿਫੈਂਸ ਏਅਰ ਰੇਡ ਤੇ ਬਲੈਕ ਆਊਟ ਮੌਕ ਡਰਿੱਲ ਦੌਰਾਨ ਅੱਗ ਬੁਝਾਉਣ, ਖੋਜ ਤੇ ਬਚਾਅ ਕਾਰਜਾਂ, ਮੁੱਢਲੀ ਸਹਾਇਤਾ ਤੇ ਮੈਡੀਕਲ ਸਹਾਇਤਾ, ਜ਼ਖਮੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ, ਟਰੈਫ਼ਿਕ ਤੇ ਭੀਡ਼ ਦੇ ਪ੍ਰਬੰਧਨ ਸਬੰਧੀ ਗਤੀਵਿਧੀਆਂ ਰਾਹੀਂ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਦੀ ਪਰਖ, ਐਮਰਜੈਂਸੀ ਸਥਿਤੀ ਵਿਚ ਤੁਰੰਤ ਪ੍ਰਭਾਵਸ਼ਾਲੀ ਤੇ ਸੁਚੱਜੇ ਢੰਗ ਨਾਲ ਲੋਡ਼ੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਤਿਆਰੀ ਦਾ ਮੁਲਾਂਕਣ ਕੀਤਾ ਗਿਆ। ਮੌਕ ਡਰਿੱਲ ਵਿਚ ਪੰਜਾਬ ਪੁਲਿਸ, ਹੋਮ ਗਾਰਡ, ਨਗਰ ਨਿਗਮ, ਸਿਹਤ ਵਿਭਾਗ, ਫਾਇਰਬ੍ਰਿਗੇਡ ਵਿਭਾਗ, ਐਸ.ਟੀ.ਆਰ.ਐਫ., ਮਾਲ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਕਰਮਚਾਰੀਆਂ ਨੇ ਭਾਗ ਲਿਆ। ਮੌਕ ਡਰਿੱਲ ਅਭਿਆਸ ਦੇ ਸਫਲਤਾਪੂਰਵਕ ਸੰਪਨ ਹੋਣ ਤੋਂ ਬਾਅਦ ਦੋ ਮਿੰਟ ਤੱਕ ਲਗਾਤਾਰ ਉੱਚੀ ਆਵਾਜ਼ ਵਿਚ ਸਾਇਰਨ ਵਜਾ ਕੇ ਆਲ ਦਾ ਕਲੀਅਰ ਦਾ ਸਿੰਗਨਲ ਦਿੱਤਾ ਗਿਆ। ਇਸ ਮੌਕੇ ਤਹਿਸੀਲਦਾਰ ਗੁਰਦੀਪ ਸਿੰਘ ਨੇ ਕਿਹਾ ਕਿ ਸਿਵਲ ਡਿਫੈਂਸ ਏਅਰ ਰੇਡ ਤੇ ਬਲੈਕ ਆਊਟ ਨੂੰ ਲੈ ਕੇ ਘਬਰਾਉਣ ਜਾਂ ਡਰਨ ਦੀ ਲੋਡ਼ ਨਹੀਂ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਤੋਂ ਹੀ ਨਿਰਧਾਰਿਤ ਪੂਰੀ ਤਿਆਰੀ ਲਈ ਕਰਵਾਈ ਜਾ ਰਹੀ ਮੌਕ ਡਰਿੱਲ ਹੈ। ਇਸ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਤਾ ਐਸ.ਐਸ.ਪੀ. ਨੂੰ ਮੰਗ ਪੱਤਰ ਅਗਲੀ ਖ਼ਬਰ ਵਾਰਡ ਨੰਬਰ 34 ਦੀ ਚਾਚੋਕੀ ਕਾਲੋਨੀ ’ਚ ਸੀਵਰੇਜ ਦੀ ਸਮੱਸਿਆ ਤੋਂ ਲੋਕ ਦੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।