ਕਪੂਰਥਲਾ, 27 ਨਵੰਬਰ (ਵਿ.ਪ੍ਰ.)-ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ (ਮੱਮੂ ਚਾਹਲ) ਵਲੋਂ ਹਲਕੇ ਵਿਚ ਸ਼ੁਰੂ ਕੀਤੀ ਗਈ ਲੋਕ ਸੰਪਰਕ ਮੁਹਿੰਮ ਤਹਿਤ ਉਨ੍ਹਾਂ ਨਵੀਂ ਆਬਾਦੀ ਨੇਡ਼ੇ ਰੇਲਵੇ ਸਟੇਸ਼ਨ ਕਪੂਰਥਲਾ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਲੋਕਾਂ ਨਾਲ ਭਾਈਚਾਰਕ ਸਾਂਝ ਮਜ਼ਬੂਤ ਕਰਕੇ ਉਨ੍ਹਾਂ ਦੇ ਖੇਤਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ ਤੇ ਸਮੇਂ ਸਮੇਂ ਬਣੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਧਿਆਨ ਨਹੀਂ ਦਿੱਤਾ। ਜਿਸ ਕਾਰਨ ਸਰਕਾਰਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਮਲਵਿੰਦਰ ਸਿੰਘ ਚਾਹਲ ਨੇ ਕਿਹਾ ਜੇਕਰ ਹਲਕੇ ਦੇ ਲੋਕ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣਗੇ ਤਾਂ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਇਸ ਮੌਕੇ ਹਾਜ਼ਰ ਵਿਅਕਤੀਆਂ ਨੇ ਵਿਧਾਨ ਸਭਾ ਚੋਣ ਵਿਚ ਉਨ੍ਹਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ।