27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੀ.ਐਨ.ਬੀ. ਆਰਸੇਟੀ ਵਲੋਂ ਨਸ਼ਾ ਛਡਾਊ ਕੇਂਦਰ ’ਚ ਦਾਖਲ ਵਿਅਕਤੀਆਂ ਨੂੰ ਫਾਸਟ ਫੂਡ ਤਿਆਰ ਕਰਨ ਦੀ ਦਿੱਤੀ ਗਈ ਸਿਖਲਾਈ

ਕਪੂਰਥਲਾ, 27 ਨਵੰਬਰ (ਵਿ. ਪ੍ਰ.)

ਜਸਵੰਤ ਸਿੰਘ ਹਰਵਾਲ ਅਤੇ ਮਨਪ੍ਰੀਤ ਕੌਰ ਵਾਸੀ ਸੁਲਤਾਨਪੁਰ ਲੋਧੀ ਨੇ ਆਪਣੇ ਵਿਆਹ ਦੀ 35ਵੀਂ ਵਰ੍ਹੇਗੰਢ ਮਨਾਈ। 28-11-2026
ਕਪੂਰਥਲਾ, 27 ਨਵੰਬਰ (ਵਿ.ਪ੍ਰ.)-ਪੰਜਾਬ ਨੈਸ਼ਨਲ ਬੈਂਕ ਰੂਲਰ ਸੈਲਫ ਇੰਪਲਾਈਮੈਂਟ ਟਰੇਨਿੰਗ ਇੰਸਟੀਚਿਊਟ (ਪੀ.ਐਨ.ਬੀ. ਆਰਸੇਟੀ) ਕਪੂਰਥਲਾ ਵਲੋਂ ਸਥਾਨਕ ਸਿਵਲ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਫਾਸਟ ਫੂਡ ਤਿਆਰ ਕਰਨ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਜਸਜੀਤ ਸਿੰਘ ਐਸ.ਡੀ.ਐਮ. ਕਪੂਰਥਲਾ ਨੇ ਕੀਤਾ। ਇਸ ਮੌਕੇ ਵਿਅਕਤੀਆਂ ਨੂੰ ਫਾਸਟ ਫੂਡ ਤਿਆਰ ਕਰਨ ਦੀ ਸਿਖਲਾਈ ਦਿੱਤੀ ਗਈ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਉਹ ਆਪਣੇ ਜੀਵਨ ਨੂੰ ਨਵੀਂ ਦਿਸ਼ਾ ਦੇ ਕੇ ਭਵਿੱਖ ਵਿਚ ਆਪਣਾ ਕਾਰੋਬਾਰ ਸ਼ੁਰੂ ਕਰਕੇ ਸਵੈ ਰੋਜ਼ਗਾਰ ਪ੍ਰਾਪਤ ਕਰ ਸਕਣ। ਇਸ ਮੌਕੇ ਬੋਲਦਿਆਂ ਐਸ.ਡੀ.ਐਮ. ਕਪੂਰਥਲਾ ਨੇ ਨਸ਼ਾ ਛਡਾਊ ਕੇਂਦਰ ਵਿਚ ਦਾਖਲ ਨੌਜਵਾਨਾਂ ਨੂੰ ਕਿਹਾ ਕਿ ਉਹ ਸਿਖਲਾਈ ਪੂਰੀ ਮਿਹਨਤ ਤੇ ਲਗਨ ਨਾਲ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਸਵੈ ਰੋਜ਼ਗਾਰ ਆਤਮ ਨਿਰਭਰ ਬਣਨ ਦਾ ਇਕ ਮਹੱਤਵਪੂਰਨ ਸਾਧਨ ਹੈ। ਐਸ.ਡੀ.ਐਮ. ਨੇ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਮਿਹਨਤ ਤੇ ਦ੍ਰਿਡ਼ ਇਰਾਦੇ ਨਾਲ ਸਫ਼ਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਸਰਕਲ ਕਪੂਰਥਲਾ ਦਫ਼ਤਰ ਦੇ ਚੀਫ਼ ਮੈਨੇਜਰ ਵਿਕੇਸ਼ ਕੁਮਾਰ, ਦੀਪਕਾ ਲੂਥਰਾ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕੀਤਾ ਤੇ ਕਿਹਾ ਕਿ ਉਹ ਨਸ਼ਾ ਮੁਕਤ ਜੀਵਨ ਅਪਣਾਉਣ। ਸਕਾਰਾਤਮਕ ਸੋਚ ਰੱਖਣ ਤੇ ਆਪਣੇ ਹੁਨਰ ਰਾਹੀਂ ਰੋਟੀ ਰੋਜੀ ਕਮਾਉਣ ਲਈ ਮਿਹਨਤ ਕਰਨ। ਇਸ ਮੌਕੇ ਪੀ.ਐਸ.ਡੀ.ਐਮ. ਤੇ ਡੀ.ਬੀ.ਈ.ਈ. ਦੇ ਜ਼ਿਲ੍ਹਾ ਮੈਨੇਜਰ ਪ੍ਰਿਆਂਸੁਲ ਸ਼ਰਮਾ, ਡਾ. ਰਾਹੁਲ ਅਤੇ ਡਾ. ਰਾਕੇਸ਼, ਪ੍ਰਿਆ, ਰਣਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਤਲਵੰਡੀ ਚੌਧਰੀਆਂ (ਕੋਠੇ ਸ਼ਾਲਾਪੁਰ) ਵਿਖੇ ਧਾਰਮਿਕ ਸਮਾਗਮ 3 ਦਸੰਬਰ ਨੂੰ ਅਗਲੀ ਖ਼ਬਰ ਲੋਕ ਸੰਪਰਕ ਮੁਹਿੰਮ ਤਹਿਤ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਨੇ ਨਵੀਂ ਆਬਾਦੀ ਦੇ ਲੋਕਾਂ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।