28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਾਂ ਅੰਬੇ ਗਰਲਜ਼ ਸੀ. ਸੈ. ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੇ ਤਗਮੇ

ਫਗਵਾਡ਼ਾ, 28 ਨਵੰਬਰ (ਹਰਜੋਤ ਸਿੰਘ ਚਾਨਾ)-ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 70ਵੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਅਰਸ਼ਜੀਤ ਕੌਰ ਨੇ ਕਿੱਕ ਬਾਕਸਿੰਗ ’ਚ ਚਾਂਦੀ ਦਾ ਤਗਮਾ ਹਾਸਲ ਕੀਤਾ, ਜਦਕਿ ਨੌਵੀਂ ਜਮਾਤ ਦੀ ਵਿਦਿਆਰਥਣ ਗੁਰਨੂਰ ਕੌਰ ਨੇ ਕਿੱਕ ਬਾਕਸਿੰਗ ਮੁਕਾਬਲੇ ’ਚ ਕਾਂਸੇ ਦਾ ਤਗਮਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਮਾਂ ਅੰਬੇ ਗਰਲਜ਼ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਅਤੇ ਕੋਚ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਪਿੰ੍ਰਸੀਪਲ ਕੁਲਵਿੰਦਰ ਕੌਰ ਤੇ ਸਕੂਲ ਸਟਾਫ਼। ਤਸਵੀਰ : ਚਾਨਾ 29-11-2026
ਫਗਵਾਡ਼ਾ, 28 ਨਵੰਬਰ (ਹਰਜੋਤ ਸਿੰਘ ਚਾਨਾ)-ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 70ਵੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਅਰਸ਼ਜੀਤ ਕੌਰ ਨੇ ਕਿੱਕ ਬਾਕਸਿੰਗ ’ਚ ਚਾਂਦੀ ਦਾ ਤਗਮਾ ਹਾਸਲ ਕੀਤਾ, ਜਦਕਿ ਨੌਵੀਂ ਜਮਾਤ ਦੀ ਵਿਦਿਆਰਥਣ ਗੁਰਨੂਰ ਕੌਰ ਨੇ ਕਿੱਕ ਬਾਕਸਿੰਗ ਮੁਕਾਬਲੇ ’ਚ ਕਾਂਸੇ ਦਾ ਤਗਮਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਕੁਲਵਿੰਦਰ ਕੌਰ ਪਰਮਾਰ ਨੇ ਦੱਸਿਆ ਕਿ ਸਕੂਲ ਦੀ ਕੋਚ ਅੰਸ਼ਿਕਾ ਨੇ ਵੀ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਲਈ ਮਾਣ ਵਾਲੀ ਪ੍ਰਾਪਤੀ ਕੀਤੀ ਹੈ। ਵਿਦਿਆਰਥਣਾਂ ਵੱਲੋਂ ਖੇਡਾਂ ਦੇ ਖੇਤਰ ’ਚ ਹਾਸਲ ਕੀਤੀਆਂ ਇਹ ਪ੍ਰਾਪਤੀਆਂ ਉਨ੍ਹਾਂ ਦੀ ਲਗਨ, ਸਖ਼ਤ ਮਿਹਨਤ ਤੇ ਅਨੁਸ਼ਾਸਨ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਚ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਨ੍ਹਾਂ ਜੇਤੂ ਵਿਦਿਆਰਥਣਾਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਵੱਲੋਂ ਕੇ.ਕੇ. ਸਰਦਾਨਾ ਤੇ ਅਵਤਾਰ ਸਿੰਘ ਨੇ ਵੀ ਵਿਦਿਆਰਥਣਾਂ ਤੇ ਕੋਚ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟਾਈ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪਿੰਡ ਰਾਮਗਡ਼੍ਹ ’ਚ 30 ਨਵੰਬਰ ਨੂੰ ਹੋ ਰਹੀ ਕਾਂਗਰਸ ਰੈਲੀ ਨੂੰ ਸਫਲ ਬਣਾਇਆ ਜਾਵੇਗਾ-ਅਮਰੀਕ ਸਿੰਘ ਬੋਪਾਰਾਏ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸੰਬੰਧੀ ਲਖਨਊ ’ਚ ਭਲਕੇ ਹੋਵੇਗਾ ਮਹਾਂ ਸੰਮੇਲਨ-ਅਮਰੀਕ ਸਿੰਘ ਯੂਨੀਅਨ ਦੀ ਜਨਰਲ ਕੌਂਸਲ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।