28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਲੋਕ ਸੰਪਰਕ ਮੁਹਿੰਮ ਤਹਿਤ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਨੇ ਲੋਕਾਂ ਨਾਲ ਕੀਤੀ ਮੁਲਾਕਾਤ

ਕਪੂਰਥਲਾ, 28 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 29-11-2026
ਕਪੂਰਥਲਾ, 28 ਨਵੰਬਰ (ਵਿ.ਪ੍ਰ.)-ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ (ਮੱਮੂ ਚਾਹਲ) ਵਲੋਂ ਹਲਕੇ ਵਿਚ ਸ਼ੁਰੂ ਕੀਤੀ ਗਈ ਲੋਕ ਸੰਪਰਕ ਮੁਹਿੰਮ ਤਹਿਤ ਉਨ੍ਹਾਂ ਨਵੀਂ ਆਬਾਦੀ ਨੇਡ਼ੇ ਰੇਲਵੇ ਸਟੇਸ਼ਨ ਕਪੂਰਥਲਾ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਲੋਕਾਂ ਨਾਲ ਭਾਈਚਾਰਕ ਸਾਂਝ ਮਜ਼ਬੂਤ ਕਰਕੇ ਉਨ੍ਹਾਂ ਦੇ ਖੇਤਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ ਤੇ ਸਮੇਂ ਸਮੇਂ ਬਣੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਧਿਆਨ ਨਹੀਂ ਦਿੱਤਾ। ਜਿਸ ਕਾਰਨ ਸਰਕਾਰਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਮਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਜੇਕਰ ਹਲਕੇ ਦੇ ਲੋਕ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣਗੇ ਤਾਂ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਇਸ ਮੌਕੇ ਹਾਜ਼ਰ ਵਿਅਕਤੀਆਂ ਨੇ ਵਿਧਾਨ ਸਭਾ ਚੋਣ ਵਿਚ ਉਨ੍ਹਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ।
ਪਿਛਲੀ ਖ਼ਬਰ ਸੰਵਿਧਾਨ ਦਿਵਸ ’ਤੇ ਫਾਰ ਦਾ ਪੀਪਲ ਐਨ.ਜੀ.ਓ. ਨੇ ਸ਼ੇਖੂਪੁਰ ’ਚ ਕਰਵਾਇਆ ਵਿਦਿਆਰਥੀਆਂ ਦਾ ਪ੍ਰਸ਼ਨੋਤਰੀ ਮੁਕਾਬਲਾ ਅਗਲੀ ਖ਼ਬਰ ਐਂਟੀ ਡਰੱਗ ਕਲੱਬ ਦੋਆਬਾ ਵਲੋਂ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।