28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੰਵਿਧਾਨ ਦਿਵਸ ’ਤੇ ਫਾਰ ਦਾ ਪੀਪਲ ਐਨ.ਜੀ.ਓ. ਨੇ ਸ਼ੇਖੂਪੁਰ ’ਚ ਕਰਵਾਇਆ ਵਿਦਿਆਰਥੀਆਂ ਦਾ ਪ੍ਰਸ਼ਨੋਤਰੀ ਮੁਕਾਬਲਾ

ਕਪੂਰਥਲਾ, 28 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 29-11-2026
ਕਪੂਰਥਲਾ, 28 ਨਵੰਬਰ (ਵਿ.ਪ੍ਰ.)-ਫਾਰ ਦਾ ਪੀਪਲ ਐਨ.ਜੀ.ਓ. ਵਲੋਂ ਸੰਵਿਧਾਨ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਚ ਸੰਵਿਧਾਨ, ਰਾਸ਼ਟਰਵਾਦ, ਰਾਸ਼ਟਰੀ ਏਕਤਾ, ਭਾਰਤੀ ਨਾਗਰਿਕ ਦੇ ਮੌਲਿਕ ਅਧਿਕਾਰਾਂ, ਮੌਲਿਕ ਕਰਤੱਵਾਂ ਸਬੰਧੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਪੁੱਛੇ ਗਏ ਸਵਾਲਾਂ ਦੇ ਜਵਾਬ ਬਹੁਤ ਹੀ ਬਾਖ਼ੂਬੀ ਨਾਲ ਦਿੱਤੇ। ਫਾਰ ਦਾ ਪੀਪਲ ਐਨ.ਜੀ.ਓ. ਦੇ ਸੰਸਥਾਪਕ ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦੇਸ਼ ਦੇ ਸੰਵਿਧਾਨ, ਲੋਕਾਂ ਦੇ ਮੌਲਿਕ ਅਧਿਕਾਰਾਂ, ਕਰਤੱਵਾਂ ਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਮੁਕਾਬਲੇ ’ਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਸਕੂਲ ਦੀ ਇੰਚਾਰਜ ਰਮਨਦੀਪ ਕੌਰ ਨੇ ਪ੍ਰਸ਼ਨੋਤਰੀ ਮੁਕਾਬਲੇ ਨੂੰ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਦੱਸਿਆ ਤੇ ਭਵਿੱਖ ’ਚ ਵੀ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲੇ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇੰਦਰਜੀਤ ਕੌਰ ਤੋਂ ਇਲਾਵਾ ਸਕੂਲ ਦੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਅਗਲੀ ਖ਼ਬਰ ਲੋਕ ਸੰਪਰਕ ਮੁਹਿੰਮ ਤਹਿਤ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਨੇ ਲੋਕਾਂ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।