JALANDHAR WEATHER

ਡਾ. ਅੰਬੇਡਕਰ ਨੇ ਦੱਬੇ ਕੁਚਲੇ ਲੋਕਾਂ ਨੂੰ ਬਰਾਬਰਤਾ ਦੇ ਹੱਕ ਦਿਵਾਏ- ਭੱਟੀ ਫਗਵਾੜਾ

ਸੰਧਵਾਂ, 14 ਅਪ੍ਰੈਲ (ਪ੍ਰੇਮੀ ਸੰਧਵਾਂ)- ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ 132ਵੇਂ ਜਨਮ ਦਿਨ ’ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੂੰਢ ਵਿਖੇ ਡਾ. ਬੀ. ਆਰ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਵਲੋਂ ਕਰਵਾਏ ਗਏ ਸਮਾਗਮ ਮੌਕੇ ਪੰਜਾਬ ਕਮੇਟੀ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਨੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਲੰਮਾ ਸਮਾਂ ਸੰਘਰਸ਼ ਕਰਕੇ ਦੱਬੇ ਕੁਚਲੇ ਤੇ ਸਦੀਆਂ ਤੋਂ ਲਤਾੜੇ ਹੋਏ ਲੋਕਾਂ ਨੂੰ ਬਰਾਬਰਤਾ ਦੇ ਉਹ ਹੱਕ ਦਿਵਾਏ, ਜੋ ਅੱਜ ਤੱਕ ਕੋਈ ਹੋਰ ਨਹੀਂ ਕਰ ਸਕਿਆ। ਇਸ ਮੌਕੇ ਰਾਮ ਪਾਲ ਝੱਲੀ ਯੂ. ਕੇ. ਆਦਿ ਮੌਜੂਦ ਸਨ।

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ