JALANDHAR WEATHER

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ ਅਣਜਾਣ ਵਿਅਕਤੀਆਂ ਹੱਥ - ਜਥੇਦਾਰ ਦਾਦੂਵਾਲ

ਕਰਨਾਲ, 14 ਅਪ੍ਰੈਲ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ ਅਣਜਾਣ ਵਿਅਕਤੀਆਂ ਦੇ ਹੱਥ ਵਿਚ ਆ ਗਈ ਹੈ ਜੋ ਤਾਨਾਸ਼ਾਹੀ ਤਰੀਕੇ ਨਾਲ ਕਮੇਟੀ ਨੂੰ ਚਲਾ ਰਹੇ ਹਨ । ਉਨ੍ਹਾਂ ਹਰਿਆਣਾ ਸਰਕਾਰ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਮੰਗ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਈਆ ਜਾਣ । ਜਥੇਦਾਰ ਦਾਦੂਵਾਲ ਅੱਜ ਇੱਥੇ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਜਿਸ ਇੱਜ਼ਤ ਅਤੇ ਭਰੋਸੇ ਨਾਲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਹੰਤ ਨੂੰ ਬਣਾਇਆ ਸੀ ਉਸ ’ਤੇ ਵੀ ਪ੍ਰਧਾਨ ਖਰੇ ਨਹੀਂ ਉਤਰੇ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ