JALANDHAR WEATHER

ਭਾਰਤ ਵਲੋਂ ਵੀ ਕੈਨੇਡਾ ਦੇ ਡਿਪਲੋਮੈਟ ਨੂੰ ਕੱਢਣ ਦਾ ਫ਼ੈਸਲਾ

ਨਵੀਂ ਦਿੱਲੀ, 19 ਸਤੰਬਰ-ਕੈਨੇਡਾ ਤੋਂ ਬਾਅਦ ਭਾਰਤ ਨੇ ਵੀ ਕੈਨੇਡਾ ਦੇ ਡਿਪਲੋਮੈਟ ਨੂੰ ਕੱਢਣ ਦਾ ਫ਼ੈਸਲਾ ਕੀਤਾ ਹੈ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ, "ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਅੱਜ ਤਲਬ ਕੀਤਾ ਗਿਆ ਅਤੇ ਭਾਰਤ ਵਿਚ ਸਥਿਤ ਇਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਗਈ। ਸੰਬੰਧਿਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿਚ ਭਾਰਤ ਛੱਡਣ ਲਈ ਕਿਹਾ ਗਿਆ ਹੈ। ਇਹ ਫ਼ੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡੀਅਨ ਡਿਪਲੋਮੈਟਾਂ ਦੀ ਦਖ਼ਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਉਨ੍ਹਾਂ ਦੀ ਸ਼ਮੂਲੀਅਤ 'ਤੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ