ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ ’ਚ ਗੋਲੀਆਂ ਮਾਰ ਕੇ ਹੱਤਿਆ- ਸੂਤਰ
ਓਟਾਵਾ, 21 ਸਤੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ ’ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਸ ਨੂੰ ਕੈਨੇਡਾ ’ਚ ਗੈਂਗਵਾਰ ਦੇ ਚੱਲਦਿਆਂ ਗੋਲੀਆਂ ਮਾਰੀਆਂ ਗਈਆਂ ਹਨ। ਦੱਸ ਦੇਈਏ ਕਿ ਸੁੱਖਾ ’ਤੇ ਪੰਜਾਬ ’ਚ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਚੋਰੀ, ਡਕੈਤੀ, ਅਗਵਾ ਅਤੇ ਫਿਰੌਤੀ ਦੇ ਦੋ ਦਰਜਨ ਤੋਂ ਵੱਧ ਕੇਸ ਦਰਜ ਹਨ। ਹਾਲਾਂਕਿ ਇਸ ਬਾਰੇ ਅਜੇ ਪੂਰੀ ਤਰ੍ਹਾਂ ਸਪਸ਼ਟ ਨਹੀਂ ਹੈ।