JALANDHAR WEATHER

ਸ਼੍ਰੋਮਣੀ ਕਮੇਟੀ ਵਲੋਂ ਖਾਲਸਾ ਕਾਲਜ ਵਿਖੇ ਕਰਵਾਇਆ ਸਿੰਘ ਸਭਾ ਲਹਿਰ ਦੀ 150 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਭਾ ਲਹਿਰ ਦੇ 150 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਅੱਜ ਖ਼ਾਲਸਾ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ। ਸਿੰਘ ਸਭਾ ਲਹਿਰ ਪਿਛੋਕੜ, ਸਥਾਪਨਾ, ਕਾਰਜ ਤੇ ਪ੍ਰਾਪਤੀਆਂ ਵਿਸ਼ੇ ’ਤੇ ਕਰਵਾਏ ਗਏ ਇਸ ਸੈਮੀਨਾਰ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਿੱਖ ਵਿਦਵਾਨ ਡਾਕਟਰ ਇੰਦਰਜੀਤ ਸਿੰਘ ਗੋਗੋਆਣੀ, ਡਾਕਟਰ ਹਰਭਜਨ ਸਿੰਘ, ਡਾਕਟਰ ਦਲਜੀਤ ਸਿੰਘ ਚੀਮਾ ਤੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਪ੍ਰਿੰਸੀਪਲ ਡਾਕਟਰ ਮਹਿਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਸ਼ਾਮਿਲ ਸਨ। ਪ੍ਰਧਾਨ ਨੇ ਦੱਸਿਆ ਕਿ ਪਹਿਲੀ ਅਕਤੂਬਰ ਨੂੰ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 150 ਸਾਲਾ ਸ਼ਤਾਬਦੀ ਦਾ ਮੁੱਖ ਸਮਾਗਮ ਕਰਵਾਇਆ ਜਾ ਰਿਹਾ ਹੈ।

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ