3 ਇਡੀਅਟਸ 'ਚ 'ਲਾਇਬ੍ਰੇਰੀਅਨ ਦੂਬੇ' ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਅਖਿਲ ਮਿਸ਼ਰਾ ਦਾ ਦਿਹਾਂਤ
ਮੁੰਬਈ, 21 ਸਤੰਬਰ- 3 ਇਡੀਅਟਸ 'ਚ 'ਲਾਇਬ੍ਰੇਰੀਅਨ ਦੂਬੇ' ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਅਖਿਲ ਮਿਸ਼ਰਾ ਦਾ ਦਿਹਾਂਤ ਹੋ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਅਖਿਲ ਮਿਸ਼ਰਾ ਦੀ ਕੰਮ ਦੌਰਾਨ ਉੱਚੀ ਇਮਾਰਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਅਖਿਲ ਦੀ ਉਮਰ 58 ਸਾਲ ਸੀ। ਅਦਾਕਾਰ ਦੀ ਮੌਤ ਦੀ ਖ਼ਬਰ ਸੁਣ ਕੇ ਹਰ ਕੋਈ ਹੈਰਾਨ ਹੈ। ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਹੰਝੂ ਭਰੀਆਂ ਅੱਖਾਂ ਨਾਲ ਅਦਾਕਾਰ ਨੂੰ ਸ਼ਰਧਾਂਜਲੀ ਦੇ ਰਹੇ ਹਨ।