ਭਾਰਤ-ਕੈਨੇਡਾ ਮਸਲੇ ’ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 21 ਸਤੰਬਰ-ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਕਾਫੀ ਤਣਾਅ ਚੱਲ ਰਿਹਾ ਹੈ। ਹੁਣ ਇਸ ’ਤੇ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੋ ਕੁਝ ਹੋ ਰਿਹਾ ਹੈ, ਉਸ ਦਾ ਭਾਰਤ-ਕੈਨੇਡਾ ਸੰਬੰਧਾਂ ’ਤੇ ਬਹੁਤ ਜ਼ਿਆਦਾ ਅਸਰ ਪੈ ਰਿਹਾ ਹੈ। ਸਿੱਖਾਂ ਨੂੰ ਅੱਤਵਾਦ ਨਾਲ ਜੋੜਿਆ ਜਾ ਰਿਹਾ ਹੈ, ਗ਼ਲਤ ਧਾਰਨਾ ਪੈਦਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਰੋਕਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਜਲਦੀ ਹੀ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਦੋਹਾਂ ਦੇਸ਼ਾਂ (ਭਾਰਤ ਅਤੇ ਕੈਨੇਡਾ) ਦੇ ਸੰਬੰਧਾਂ ਨੂੰ ਉੱਚ ਪੱਧਰ ’ਤੇ ਤੈਅ ਕਰਨ ਦੀ ਲੋੜ ਹੈ। ਦੇਸ਼ ਦੇ ਲੋਕਾਂ ਨੂੰ ਇਸ ਦਾ ਨਤੀਜਾ ਨਹੀਂ ਭੁਗਤਣਾ ਚਾਹੀਦਾ