JALANDHAR WEATHER

ਅਸੀਂ ਐਨ.ਡੀ.ਏ. ਵਿਚ ਜੇ. ਡੀ. ਐਸ. ਦਾ ਦਿਲੋਂ ਸਵਾਗਤ ਕਰਦੇ ਹਾਂ- ਭਾਜਪਾ ਪ੍ਰਧਾਨ

ਬੈਂਗਲੁਰੂ, 22 ਸਤੰਬਰ- ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐਸ. ਨੇਤਾ ਐਚ.ਡੀ. ਕੁਮਾਰਸਵਾਮੀ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਜੇ.ਡੀ.ਐਸ. ਰਸਮੀ ਤੌਰ ’ਤੇ ਰਾਸ਼ਟਰੀ ਜਮਹੂਰੀ ਗਠਜੋੜ ’ਚ ਸ਼ਾਮਿਲ ਹੋਵੇਗੀ। ਮੀਟਿੰਗ ਦੌਰਾਨ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵੀ ਮੌਜੂਦ ਸਨ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ ਨੇ ਟਵੀਟ ਕਰ ਕਿਹਾ ਕਿ ਸਾਡੇ ਸੀਨੀਅਰ ਨੇਤਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ. (ਐਸ) ਦੇ ਨੇਤਾ ਐਚ.ਡੀ. ਕੁਮਾਰਸਵਾਮੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਜੇ.ਡੀ. (ਐਸ) ਨੇ ਜਮਹੂਰੀ ਗਠਜੋੜ ਦਾ ਹਿੱਸਾ ਬਣਨ ਦਾ ਫ਼ੈਸਲਾ ਕੀਤਾ ਹੈ। ਅਸੀਂ ਐਨ.ਡੀ.ਏ. ਵਿਚ ਉਨ੍ਹਾਂ ਦਾ ਦਿਲੋਂ ਸਵਾਗਤ ਕਰਦੇ ਹਾਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਚ.ਡੀ. ਕੁਮਾਰਸਵਾਮੀ ਨੇ ਕਿਹਾ ਕਿ ਅੱਜ ਰਸਮੀ ਤੌਰ ’ਤੇ ਅਸੀਂ ਭਾਜਪਾ ਨਾਲ ਹੱਥ ਮਿਲਾਉਣ ਬਾਰੇ ਚਰਚਾ ਕੀਤੀ। ਅਸੀਂ ਸ਼ੁਰੂਆਤੀ ਮੁੱਦਿਆਂ ’ਤੇ ਰਸਮੀ ਤੌਰ ’ਤੇ ਚਰਚਾ ਕੀਤੀ ਹੈ ਅਤੇ ਸਾਡੀ ਤਰਫ਼ ਤੋਂ ਕੋਈ ਮੰਗ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ