ਹਰ ਕੋਈ ਮਹਿਲਾ ਰਿਜ਼ਰਵੇਸ਼ਨ ਬਿੱਲ ਲਿਆਉਣਾ ਚਾਹੁੰਦਾ ਸੀ , ਪਰ ਕਿਸੇ ਨੇ ਹਿੰਮਤ ਨਹੀਂ ਕੀਤੀ - ਅਨਿਲ ਵਿਜ
ਨਵੀਂ ਦਿੱਲੀ,22 ਸਤੰਬਰ - ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਬਿੱਲ ਨੂੰ ਲੋਕ ਸਭਾ ਅਤੇ ਰਾਜ ਸਭਾ 'ਚ ਬਹੁਮਤ ਨਾਲ ਪਾਸ ਕੀਤਾ ਗਿਆ ਹੈ । ਇਸ ਤੋਂ ਪਤਾ ਲੱਗਦਾ ਹੈ ਕਿ ਹਰ ਕੋਈ ਇਸ ਨੂੰ ਲਿਆਉਣਾ ਚਾਹੁੰਦਾ ਸੀ ਪਰ ਕਿਸੇ ਨੇ ਅਜਿਹਾ ਕਰਨ ਦੀ ਹਿੰਮਤ ਨਹੀਂ ਕੀਤੀ ।